Breaking News
Home / ਕੈਨੇਡਾ / ਵਿਸ਼ਵ ਰੰਗਮੰਚ ਦਿਵਸ ਸਮਾਰੋਹ 27 ਮਾਰਚ ਨੂੰ

ਵਿਸ਼ਵ ਰੰਗਮੰਚ ਦਿਵਸ ਸਮਾਰੋਹ 27 ਮਾਰਚ ਨੂੰ

ਟੋਰਾਂਟੋ/ਬਿਊਰੋ ਨਿਊਜ਼ : ਹੈਰੀਟੇਜ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਿਡ ਪ੍ਰੋਡਕਸ਼ਨਜ਼ (ਹੈਟਸ-ਅੱਪ) ਵੱਲੋਂ ਪਿਛਲੇ 13 ਸਾਲ ਤੋਂ ਲਗਾਤਾਰ ਮਨਾਇਆ ਜਾ ਰਿਹਾ ‘ਵਿਸ਼ਵ ਰੰਗਮੰਚ ਦਿਵਸ ਸਮਾਰੋਹ’ ਇਸ ਵਰ੍ਹੇ 27 ਮਾਰਚ 2018 ਦਿਨ ਮੰਗਲਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਨਿਰਦੇਸ਼ਕ ਹੀਰਾ ਰੰਧਾਵਾ ਨੇ ਦੱਸਿਆ ਕਿ ਉਕਤ ਸਮਾਗਮ ਬਰੈਂਪਟਨ ਦੇ 7956-ਟਾਰਬਰਮ ਰੋਡ ਸਥਿੱਤ ਬਿਲਡਿੰਗ-ਬੀ ਦੇ ਯੂਨਿਟ ਨੰਬਰ 9 ਵਿੱਚ ਬਣੇ ਰਾਮਗੜ੍ਹੀਆ ਭਵਨ ਵਿੱਚ ਸ਼ਾਮ ਦੇ 6 ਵਜੇ ਹੋਵੇਗਾ ਜਿਥੇ ਕੈਨੇਡੀਅਨ ਪੰਜਾਬੀ ਰੰਗਮੰਚ ਦੇ ਨਾਲ ਨਾਲ ਵਿਸ਼ਵ ਭਰ ਦੇ ਰੰਗਮੰਚ ਦੀ ਸਥਿਤੀ ਉਤੇ ਵਿਦਵਾਨਾਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਮੌਕੇ ਮਨੋਰੰਜਨ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ। ਹੈਟਸ-ਅੱਪ ਵੱਲੋਂ ਹਰ ਸਾਲ ‘ਵਿਸ਼ਵ ਰੰਗਮੰਚ ਦਿਵਸ’ ਮੌਕੇ ਦਿੱਤਾ ਜਾਂਦਾ ਲੋਕ ਨਾਟਕਕਾਰ ਗੁਰਸ਼ਰਨ ਸਿੰਘ ਯਾਦਗਾਰੀ ਸਨਮਾਨ ਇਸ ਵਰ੍ਹੇ ਨਾਮਵਰ ਨਾਟਕਕਾਰ ਵਰਿਆਮ ‘ਮਸਤ’ ਨੂੰ ਦਿੱਤਾ ਜਾ ਰਿਹਾ ਹੈ। ਸ੍ਰੀ ਰੰਧਾਵਾ ਨੇ ਪੰਜਾਬੀ ਰੰਗਮੰਚ ਨਾਲ ਜੁੜੇ ਸਮੂਹ ਰੰਗਕਰਮੀਆਂ, ਨਾਟਕਕਾਰਾਂ, ਨਿਰਦੇਸ਼ਕਾਂ, ਨਾਟਕ ਟੀਮਾਂ ਸਮੇਤ ਲੇਖਕਾਂ ਤੇ ਰੰਗਮੰਚ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ 416-319-0551 ਜਾਂ 647-295-7351 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …