Breaking News
Home / ਭਾਰਤ / ਚਾਰਾ ਘੁਟਾਲੇ ਦੇ ਚੌਥੇ ਮਾਮਲੇ ‘ਚ ਵੀ ਲਾਲੂ ਦੋਸ਼ੀ ਕਰਾਰ

ਚਾਰਾ ਘੁਟਾਲੇ ਦੇ ਚੌਥੇ ਮਾਮਲੇ ‘ਚ ਵੀ ਲਾਲੂ ਦੋਸ਼ੀ ਕਰਾਰ

ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਕੀਤੇ ਗਏ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚਾਰਾ ਘੁਟਾਲੇ ਦੇ ਚੌਥੇ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਚਾਰਾ ਘੁਟਾਲੇ ਦੇ ਚੌਥੇ ਮਾਮਲੇ ਵਿੱਚ ਸੀ.ਬੀ.ਆਈ. ਨੇ 31 ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਸੀ। ਇਹ ਮਾਮਲਾ ਦਸੰਬਰ 1995 ਤੋਂ ਜਨਵਰੀ 1996 ਵਿਚਕਾਰ ਦੁਮਕਾ ਖ਼ਜ਼ਾਨੇ ਤੋਂ 13 ਕਰੋੜ ਤੋਂ ਵੱਧ ਰੁਪਏ ਫਰਜ਼ੀ ਤਰੀਕੇ ਨਾਲ ਕਢਵਾਉਣ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਸੀ.ਬੀ.ਆਈ. ਨੇ 48 ਮੁਲਜ਼ਮਾਂ ਵਿਰੁੱਧ ਐਫ.ਆਈ.ਆਰ. ਦਾਇਰ ਕੀਤੀ ਗਈ ਸੀ। ਰਾਸ਼ਟਰੀ ਜਨਤਾ ਦਲ ਮੁਖੀ ਲਾਲੂ ਪ੍ਰਸਾਦ ਯਾਦਵ ਫਿਲਹਾਲ ਰਾਂਚੀ ਦੇ ਰਿਮਸ ਹਸਪਤਾਲ ਵਿੱਚ ਦਾਖਲ ਹਨ। ਬਿਰਸਾ ਮੁੰਡਾ ਜੇਲ੍ਹ ਵਿੱਚ ਕੈਦ ਲਾਲੂ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਪਿਛਲੇ ਦਿਨੀਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …