ਸੁਪਰੀਮ ਕੋਰਟ ਦਾ ਫੈਸਲਾ ਜਲਦੀ ਆਉਣ ਦੀ ਉਮੀਦ
ਨਵੀਂ ਦਿੱਲੀ : ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਸਿੱਧੂ ਖਿਲਾਫ 30 ਸਾਲ ਪੁਰਾਣੇ ਮਾਮਲੇ ਵਿਚ ਸੁਣਵਾਈ ਸੁਪਰੀਮ ਕੋਰਟ ਵਿਚ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਦਾ ਫੈਸਲਾ ਵੀ ਜਲਦੀ ਆ ਸਕਦਾ ਹੈ। ਇਹ ਮਾਮਲਾ ਕਰੀਬ 30 ਸਾਲ ਪੁਰਾਣਾ ਹੈ ਜਿਸ ਵਿਚ ਦਸੰਬਰ 2006 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਸਿੱਧੂ ਅਤੇ ਉਸਦੇ ਦੋਸਤ ਨੂੰ ਦੋਸ਼ੀ ਮੰਨਿਆ ਸੀ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਧੂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਸਿੱਧੂ ਦੀ ਅਰਜ਼ੀ ਤੋਂ ਬਾਅਦ ਉਸਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ। ਇਹ ਮਾਮਲਾ 27 ਦਸੰਬਰ 1988 ਦਾ ਹੈ, ਜਦ ਕਾਰ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਗੁਰਨਾਮ ਸਿੰਘ ਨਾਮ ਦੇ ਇਕ ਵਿਅਕਤੀ ਨਾਲ ਝਗੜਾ ਹੋ ਗਿਆ ਸੀ। ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਸੀ ਤਾਂ ਗੁਰਨਾਮ ਸਿੰਘ ਦੇ ਜ਼ਿਆਦਾ ਸੱਟ ਲੱਗ ਗਈ ਸੀ ਤੇ ਉਸਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …