ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੂੰ ਇੱਕ ਪਟੀਸ਼ਨ ਪੱਤਰ ਅਤੇ ਸੀ.ਡੀ ਮਿਲੀ ਹੈ, ਜਿਸ ਵਿਚ ਦੋਸ਼ੀ ਨੇ ਆਪਣਾ ਜੁਰਮ ਕਬੂਲ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਨੂੰ ਲੈ ਕੇ ਸੱਜਣ ਕੁਮਾਰ ਨੂੰ ਨੋਟਿਸ ਭੇਜਕੇ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ। ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਹੋਏ ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿਚ ਕਾਂਗਰਸ ਆਗੂ ਘਿਰਦੇ ਜਾ ਰਹੇ ਹਨ। ਸਿੱਖ ਜਥੇਬੰਦੀਆਂ ਦੋਸ਼ੀ ਆਗੂਆਂ ਨੂੰ ਸਜ਼ਾ ਦਿਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਵੀ ਕਰ ਰਹੀਆਂ ਹਨ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …