ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੇਸ਼ 53,000 ਕਰੋੜ ਦੇ ਬਜਟ ਦਾ 26 ਫੀਸਦੀ ਹਿੱਸਾ ਸਿੱਖਿਆ ਉੱਪਰ ਖਰਚ ਹੋਏਗਾ। ਸਰਕਾਰ ਨੇ ਆਪਣੇ ਬਜਟ ਵਿੱਚ ਵਾਤਾਵਰਨ ਤੇ ਸਿੱਖਿਆ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਹੈ। ਇਸ ਲਈ ਇਸ ਨੂੰ ਗਰੀਨ ਬਜਟ ਕਿਹਾ ਗਿਆ ਹੈ। ਦਿੱਲੀ ਦੇ ਸਕੂਲਾਂ ਵਿੱਚ ਇੱਕ ਲੱਖ 20 ਹਜ਼ਾਰ ਸੀਸੀਟੀਵੀ ਕੈਮਰੇ ਲਾਉਣ ਦੀ ਯੋਜਨਾ ਹੈ। ਪਿਛਲੇ ਸਾਲਾਂ ਦੇ ਮੁਕਾਬਲੇ ਦਿੱਲੀ ਦਾ ਬਜਟ ਡੇਢ ਗੁਣਾ ਵਧਿਆ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …