ਭੁੱਖ ਹੜਤਾਲ ਕੀਤੀ ਸ਼ੁਰੂ, ਕਿਹਾ ਜਦ ਤੱਕ ਸਰੀਰ ‘ਚ ਪ੍ਰਾਣ ਅਵਾਜ਼ ਉਠਾਵਾਂਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਛੇ ਸਾਲ ਬਾਅਦ ਇਕ ਵਾਰ ਫਿਰ ਦਿੱਲੀ ਦਾ ਰਾਮਲੀਲਾ ਮੈਦਾਨ ਸਮਾਜ ਸੇਵੀ ਅੰਨਾ ਹਜ਼ਾਰੇ ਦਾ ਕੁਰੂਕਸ਼ੇਤਰ ਬਣਨ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਖਬਰਦਾਰ ਕੀਤਾ ਹੈ ਅਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਅੰਦੋਲਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅੱਜ ਸਵੇਰੇ ਅੰਨਾ ਹਜ਼ਾਰੇ ਰਾਜਘਾਟ ਸਥਿਤ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਗਏ ਅਤੇ ਉਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਅੰਨਾ ਸਿੱਧੇ ਰਾਮਲੀਲਾ ਮੈਦਾਨ ਪਹੁੰਚੇ ਅਤੇ ਆਪਣੇ ਹਜ਼ਾਰਾਂ ਸਮਰਥਕਾਂ ਦੀ ਮੌਜੂਦਗੀ ਵਿਚ ਮੰਚ ‘ਤੇ ਸਭ ਤੋਂ ਪਹਿਲਾਂ ਤਿਰੰਗਾ ਲਹਿਰਾਇਆ। ਅੰਨਾ ਹਜ਼ਾਰੇ ਨੇ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਕਿਹਾ ਕਿ ਮੈਂ ਸਰਕਾਰ ਨੂੰ 42 ਵਾਰ ਖਤ ਲਿਖ ਚੁੱਕਾ ਹੈ, ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਹੁਣ ਮੈਨੂੰ ਭੁੱਖ ਹੜਤਾਲ ‘ਤੇ ਬੈਠਣਾ ਪਿਆ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …