20 ਵਿਧਾਇਕਾਂ ਨੂੰ ਆਯੋਗ ਠਹਿਰਾਉਣ ਵਾਲੀ ਅਰਜੀ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਲਾਭ ਦੇ ਅਹੁਦੇ ਸਬੰਧੀ ਆਯੋਗ ਠਹਿਰਾਏ ਗਏ ‘ਆਪ’ ਦੇ 20 ਵਿਧਾਇਕਾਂ ਦੇ ਮਾਮਲੇ ਵਿਚ ਅਦਾਲਤ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਨੂੰ ਖਾਰਜ ਕਰ ਦਿੱਤਾ ਹੈ। ਨਾਲ ਹੀ ਦਿੱਲੀ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਵਿਧਾਇਕਾਂ ਦੀ ਪਟੀਸ਼ਨ ‘ਤੇ ਦੁਬਾਰਾ ਵਿਚਾਰ ਕਰੇ। ਦਿੱਲੀ ਹਾਈਕੋਰਟ ਦੇ ਦੋ ਮਾਨਯੋਗ ਜੱਜਾਂ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ‘ਆਪ’ ਨੇਤਾ ਅਲਕਾ ਲਾਂਬਾ ਨੇ ਭਾਜਪਾ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਸਾਰੇ 20 ਵਿਧਾਇਕ ਬਹਾਲ ਹੋ ਜਾਣਗੇ, ਹੁਣ ਉਨ੍ਹਾਂ ਵਿਅਕਤੀਆਂ ਨੂੰ ਸਬਕ ਸਿੱਖਣਾ ਹੈ ਕਿ ਜਿਹੜੇ ਕੇਜਰੀਵਾਲ ਸਰਕਾਰ ਨੂੰ ਡੇਗਣਾ ਚਾਹੁੰਦੇ ਸਨ।
Check Also
ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ
ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …