ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਨ ਲਈ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਖਤ
ਨਵੀਂ ਦਿੱਲੀ/ਬਿਊਰੋ ਨਿਊਜ਼
ਲੰਗਰ ਲਈ ਖ਼ਰੀਦੀਆਂ ਜਾਂਦੀਆਂ ਵਸਤੂਆਂ ਉਤੋਂ ਜੀ.ਐਸ.ਟੀ. ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ, ਸੁਨੀਲ ਜਾਖੜ ਤੇ ਰਵਨੀਤ ਸਿੰਘ ਬਿੱਟੂ ਵੱਲੋਂ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਮੂਹਰੇ ਪ੍ਰਦਰਸ਼ਨ ਕੀਤਾ ਗਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਤ ਲਿਖ ਕੇ ਸ੍ਰੀ ਦਰਬਾਰ ਸਾਹਿਬ ਸਮੇਤ ਪੰਜਾਬ ਦੇ 3 ਧਾਰਮਿਕ ਸਥਾਨਾਂ ਵਿਚ ਲੰਗਰ/ਪ੍ਰਸਾਦ ਬਣਾਉਣ ਲਈ ਹੋਣ ਵਾਲੀ ਖਰੀਦਦਾਰੀ ਨੂੰ ਜੀ.ਐੱਸ.ਟੀ. ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਗਏ ਖਤ ਵਿਚ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਮੰਦਰ ਵਿਚ ਪ੍ਰਸਾਦ ਤੋਂ ਜੀ.ਐੱਸ.ਟੀ ਹਟਾਉਣ ਦੀ ਮੰਗ ਵੀ ਕੀਤੀ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …