Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ

ਲੰਗਰ ਦੀ ਰਸਦ ਤੋਂ ਜੀਐਸਟੀ ਹਟਾਉਣ ਲਈ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫਦ ਅੱਜ ਨਵੀ ਦਿੱਲੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਮਿਲਿਆ। ਵਫਦ ਨੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਲੰਗਰ ਲਈ ਵਰਤੀ ਜਾਂਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ। ਚੇਤੇ ਰਹੇ ਪੰਜਾਬ ਸਰਕਾਰ ਨੇ ਲੰਗਰ ਦੀ ਰਸਦ ਤੋਂ ਆਪਣੇ ਹਿੱਸੇ ਦਾ ਜੀਐਸਟੀ ਛੱਡ ਦਿੱਤਾ ਹੈ। ਹੁਣ ਅਕਾਲੀ ਦਲ ‘ਤੇ ਇਸ ਗੱਲ ਲੈ ਕੇ ਜ਼ੋਰ ਵਧ ਰਿਹਾ ਹੈ ਕਿ ਉਹ ਕੇਂਦਰ ਸਰਕਾਰ ‘ਚ ਭਾਈਵਾਲ ਹੈ ਅਤੇ ਉਹ ਕੇਂਦਰ ਕੋਲੋਂ ਵੀ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਏ। ਇਸ ਵਫ਼ਦ ਵਿਚ ਮਨਜੀਤ ਸਿੰਘ ਜੀਕੇ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਰੇਸ਼ ਗੁਜਰਾਲ ਸ਼ਾਮਲ ਸਨ। ਇਸ ਸਬੰਧੀ ਗੱਲਬਾਤ ਕਰਦਿਆਂ ਹਰਚਰਨ ਸਿੰਘ ਬੈਂਸ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਸੁਖਬੀਰ ਬਾਦਲ ਨੇ ਭਾਜਪਾ ਪ੍ਰਧਾਨ ਦਾ ਧਿਆਨ ਦੂਜੇ ਸੰਵੇਦਨਸ਼ੀਲ ਸਿੱਖ ਮੁੱਦਿਆਂ ਜਿਵੇਂ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਵੱਲ ਵੀ ਦਿਵਾਇਆ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …