ਕਿਹਾ, ਸ਼ਹੀਦ ਸੁਖਦੇਵ ਦੇ ਘਰ ਨੂੰ ਇਕ ਸੜਕ ਤੱਕ ਨਹੀਂ ਜਾਂਦੀ
ਬੰਗਾ/ਬਿਊਰੋ ਨਿਊਜ਼
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੁੱਜੇ ਸ਼ਹੀਦ ਸੁਖਦੇਵ ਦੇ ਪਰਿਵਾਰ ਨੇ ਸਰਕਾਰ ਨਾਲ ਗਿਲਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਇੰਨਾ ਵੱਡਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਜਦਕਿ ਸ਼ਹੀਦ ਸੁਖਦੇਵ ਦੇ ਘਰ ਤਕ ਇੱਕ ਸੜਕ ਨਹੀਂ ਜਾਂਦੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਮਾਗਮ ‘ਤੇ ਏਨਾ ਪੈਸਾ ਖਰਚ ਰਹੀ ਹੈ। ਪਰਿਵਾਰ ਮੁਤਾਬਕ ਕੈਪਟਨ ਸਰਕਾਰ ਇਹ ਸਮਾਗਮ ਕਰਕੇ ਸਿਰਫ਼ ‘ਆਈ ਵਾਸ਼’ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਦਿੱਲੀ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਧਰਨੇ ਵਿੱਚ ਉਹ ਵੀ ਸ਼ਾਮਲ ਹੋਣਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …