ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ
ਨਵਾਂਸ਼ਹਿਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਨੇ ਸਰਦਾਰ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਹ ਮਿਊਜ਼ੀਅਮ ਅੰਗਰੇਜ਼ਾਂ ਦੇ ਸਮੇਂ ਦੌਰਾਨ ਭਗਤ ਸਿੰਘ ਵੱਲੋਂ ਕੀਤੇ ਗਏ ਪਾਰਲੀਮੈਂਟ ‘ਚ ਬੰਬ ਧਮਾਕੇ ਦੀ ਯਾਦ ਤਾਜ਼ਾ ਕਰਵਾਏਗਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਸਨ। ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਵੀ ਕਰਵਾਈ ਗਈ । ਇਸ ਸਮਾਗਮ ‘ਤੇ ਪੰਜਾਬ ਸਰਕਾਰ ਵਲੋਂ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੂੰ ਸੱਦਾ ਨਹੀਂ ਦਿੱਤਾ ਗਿਆ। ਅੰਬਿਕਾ ਸੋਨੀ ਨੇ ਇਸ ਬਾਰੇ ਰੋਸ ਜਾਹਰ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੇ ਅਜਿਹੇ ਵਤੀਰੇ ਤੋਂ ਪ੍ਰੇਸ਼ਾਨੀ ਹੋਈ ਹੈ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸਾਰੀਆਂ ਪਾਰਟੀਆਂ ਦੇ ਆਗੂ ਪੁੱਜ ਰਹੇ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …