4.3 C
Toronto
Wednesday, October 29, 2025
spot_img
Homeਪੰਜਾਬਮਨਪ੍ਰੀਤ ਵਲੋਂ ਪੇਸ਼ ਕੀਤੇ ਬਜਟ ਨੂੰ ਕਾਂਗਰਸ ਨੇ ਸਰਾਹਿਆ

ਮਨਪ੍ਰੀਤ ਵਲੋਂ ਪੇਸ਼ ਕੀਤੇ ਬਜਟ ਨੂੰ ਕਾਂਗਰਸ ਨੇ ਸਰਾਹਿਆ

ਵਿਰੋਧੀ ਧਿਰ ਨੇ ਰੱਜ ਕੇ ਭੰਡਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ ਦਿਨੀਂ ਕਾਂਗਰਸ ਸਰਕਾਰ ਦਾ ਦੂਜਾ 12539 ਕਰੋੜ ਰੁਪਏ ਦੇ ਘਾਟੇ ਵਾਲਾ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿਚ ਪੰਜਾਬ ਦੀ ਆਰਥਿਕਤਾ ਨੂੰ ਤਾਂ ਲੀਹ ‘ਤੇ ਲਿਆਉਣ ਦੇ ਦਾਅਵੇ ਕੀਤੇ ਗਏ ਹਨ, ਪਰ ਕੋਈ ਠੋਸ ਦਲੀਲ ਨਜ਼ਰ ਨਹੀਂ ਆਈ। ਸਰਕਾਰ ਵੱਲੋਂ ਆਗਾਮੀ ਵਿੱਤੀ ਵਰ੍ਹੇ ਦੌਰਾਨ ਖਰਚਿਆਂ ਅਤੇ ਆਮਦਨ ਦਾ ਪਾੜਾ ਪੂਰਨ ਲਈ 15545 ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਜਾਣਾ ਹੈ।
ਕਾਂਗਰਸ ਪਾਰਟੀ ਨੇ ਇਸ ਬਜਟ ਦੀ ਬਹੁਤ ਸਰਾਹਨਾ ਕੀਤੀ ਹੈ। ਮੁੱਖ ਮੰਤਰੀ ਕੈਪਟਨ ਸਿੰਘ ਨੇ ਇਸ ਬਜਟ ਨੂੰ ਇਕ ਮੀਲ ਪੱਥਰ ਦੱਸਦਿਆਂ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਲੈ ਕੇ ਜਾਵੇਗਾ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਬਜਟ ਨੂੰ ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਦੱਸਿਆ ਹੈ। ‘ਆਪ’ ਆਗੂ ਸੁਖਪਾਲ ਖਹਿਰਾ ਨੇ ਇਸ ਬਜਟ ਨੂੰ ਪੰਜਾਬ ਦੇ ਲੋਕਾਂ ਨਾਲ ਧੋਖਾ ਦੱਸਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਵੀ ਬਜਟ ਦੀ ਕਾਫੀ ਨੁਕਤਾਚੀਨੀ ਕੀਤੀ ਹੈ।

RELATED ARTICLES
POPULAR POSTS