Breaking News
Home / ਪੰਜਾਬ / ਡਾ. ਸੰਤੋਖ ਸਿੰਘ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਡਾ. ਸੰਤੋਖ ਸਿੰਘ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਸਰਬਜੀਤ ਸਿੰਘ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਆਨਰੇਰੀ ਸਕੱਤਰ ਚੁਣਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਸਿੱਖਾਂ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ਚੀਫ ਖਾਲਸਾ ਦੀਵਾਨ ਦਾ ਪ੍ਰਧਾਨ ਡਾ. ਸੰਤੋਖ ਸਿੰਘ ਨੂੰ ਚੁਣ ਲਿਆ ਗਿਆ ਹੈ। ਸਰਬਜੀਤ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਆਨਰੇਰੀ ਸਕੱਤਰ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਮਗਰੋਂ ਡਾ. ਸੰਤੋਖ ਸਿੰਘ ਨੇ ਆਖਿਆ ਕਿ ਸਮੂਹ ਮੈਂਬਰ ਇਕਜੁੱਟਤਾ ਨਾਲ ਸਿੱਖ ਸੰਸਥਾ ਨੂੰ ਹੋਰ ਬੁਲੰਦੀ ‘ਤੇ ਲੈ ਕੇ ਜਾਣ ਲਈ ਕੰਮ ਕਰਨਗੇ। ਚੋਣਾਂ ਵਿੱਚ ਨਿੱਤਰੇ ਧਨਰਾਜ ਸਿੰਘ ਧੜੇ ਨੂੰ ਕਰਾਰੀ ਹਾਰ ਮਿਲੀ ਹੈ ਅਤੇ ਉਨ੍ਹਾਂ ਦਾ ਕੋਈ ਵੀ ਉਮੀਦਵਾਰ ਚੀਫ ਖਾਲਸਾ ਦੀਵਾਨ ਦਾ ਅਹੁਦੇਦਾਰ ਨਹੀਂ ਬਣ ਸਕਿਆ।
ਡਾ. ਸੰਤੋਖ ਸਿੰਘ ਨੇ ਕਿਹਾ ਕਿ ਸੰਸਥਾ ਵਿੱਚ ਮੁੜ ਕਿਸੇ ਔਰਤ ਨਾਲ ਛੇੜਖਾਨੀ ਦੀ ਘਟਨਾ ਨਾ ਵਾਪਰੇ, ਉਸ ਨੂੰ ਰੋਕਣ ਲਈ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਦਸੰਬਰ ਵਿੱਚ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵਾਇਰਲ ਹੋਈ ਇਤਰਾਜ਼ਯੋਗ ਵੀਡਿਓ ਕਾਰਨ ਸਿੱਖ ਸੰਸਥਾ ਵਿੱਚ ਇਹ ਸੰਕਟ ਪੈਦਾ ਹੋਇਆ ਸੀ, ਜੋ ਇਸ ਚੋਣ ਨਾਲ ਸਮਾਪਤ ਹੋ ਗਿਆ ਹੈ।

Check Also

ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ

ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …