ਖਹਿਰਾ ਨੇ ਕਿਹਾ ਕਿ ਸਰਕਾਰ ਵਾਅਦੇ ਪੂਰੇ ਕਰਨ ਤੋਂ ਭੱਜੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਵਿਧਾਨ ਸਭਾ ਵਿੱਚ ਦਲਿਤਾਂ ਦੇ ਮੁੱਦੇ ਉਭਾਰੇ ਜਦੋਂ ਉਨ੍ਹਾਂ ਦੀ ਕੋਈ ਗੱਲ ਸਰਕਾਰ ਨੇ ਨਾ ਸੁਣੀ ਤਾਂ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵਿਧਾਨ ਸਭਾ ਵਿੱਚੋਂ ਵਾਕਆਊਟ ਕਰ ਦਿੱਤਾ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨਾ ਹੀ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਮੰਨੀਆਂ ਜਾ ਰਹੀਆਂ ਹਨ ਤੇ ਨਾ ਹੀ ਸਭ ਲਈ ਸਿੱਖਿਆ ਦਾ ਅਧਿਕਾਰ ઠਕਾਨੂੰਨ ਤਹਿਤ ਗਰੀਬ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਜਾ ਰਿਹਾ ਹੈ । ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਜਾ ਰਹੇ । ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਇਆ ਜਾ ਰਿਹਾ ਹੈ। ਉਨ੍ਹਾਂ ਲੁਧਿਆਣਾ ਵਿੱਚ ਅਧਿਆਪਕਾਂ ‘ਤੇ ਕੀਤੇ ਲਾਠੀਚਾਰਜ ਦੀ ਨਿੰਦਾ ਵੀ ਕੀਤੀ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …