ਕਾਂਗਰਸ ਲਈ ਚੁਣੌਤੀ ਪੂਰਨ ਹੋਵੇਗੀ ਇਹ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਕਰਨਾਟਕ ਵਿੱਚ 12 ਮਈ ਨੂੰ ਵੋਟਾਂ ਪੈਣਗੀਆਂ ਤੇ 15 ਮਈ ਨੂੰ ਨਤੀਜਾ ਐਲਾਨਿਆ ਜਾਏਗਾ। ਮੌਜੂਦਾ ਕਾਂਗਰਸ ਸਰਕਾਰ ਦਾ ਸਮਾਂ 28 ਮਈ ਨੂੰ ਪੂਰਾ ਹੋਣ ਵਾਲਾ ਹੈ। 12 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਕਰਨਾਟਕ ਵਿੱਚ ਕੁੱਲ 213 ਵਿਧਾਨ ਸਭਾ ਹਲਕੇ ਹਨ। ਇਹ ਚੋਣਾਂ ਕਾਂਗਰਸ ਲਈ ਬੇਹੱਦ ਜ਼ਰੂਰੀ ਹਨ। ਕਿਉਂਕਿ ਪਿਛਲੇ ਸਮੇਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਬਹੁਤੇ ਥਾਈਂ ਜਿੱਤ ਪ੍ਰਾਪਤ ਕੀਤੀ ਹੈ। ਇਸ ਕਾਰਨ ਕਾਂਗਰਸ ਲਈ ਭਾਜਪਾ ਦਾ ਟਾਕਰਾ ਕਰਨਾ ਚੁਣੌਤੀ ਭਰਪੂਰ ਹੋਵੇਗਾ। ਚੇਤੇ ਰਹੇ ਕਿ 19 ਸੂਬਿਆਂ ਵਿਚ ਪਹਿਲਾਂ ਹੀ ਭਾਜਪਾ ਤੇ ਉਸਦੇ ਸਹਿਯੋਗੀਆਂ ਦੀ ਸਰਕਾਰ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …