ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਜਾਰੀ ਹੋਵੇਗਾ ਸਿੱਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਰਿਜ਼ਰਵ ਬੈਂਕ ਜਲਦੀ ਹੀ 350 ਰੁਪਏ ਦਾ ਸਿੱਕਾ ਜਾਰੀ ਕਰ ਸਕਦਾ ਹੈ। ਇਸ ਲਈ ਰਿਜ਼ਰਵ ਬੈਂਕ ਨੇ ਤਿਆਰੀ ਵੀ ਕਰ ਲਈ ਹੈ। ਜਾਣਕਾਰੀ ਅਨੁਸਾਰ ਰਿਜ਼ਰਵ ਬੈਂਕ 350 ਰੁਪਏ ਦੇ ਸਿੱਕੇ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ‘ਤੇ ਆਮ ਜਨਤਾ ਲਈ ਬਜ਼ਾਰ ਵਿਚ ਪੇਸ਼ ਕਰੇਗਾ। ਰਿਜ਼ਰਵ ਬੈਂਕ ਇਸ ਸਿੱਕੇ ਨੂੰ ਘੱਟ ਸੰਖਿਆ ਵਿਚ ਜਾਰੀ ਕਰੇਗਾ। ਰਿਜ਼ਰਵ ਬੈਂਕ ਵਲੋਂ ਇਸ ਤਰ੍ਹਾਂ ਦੇ ਸਿੱਕੇ ਖਾਸ ਅਵਸਰਾਂ ‘ਤੇ ਹੀ ਜਾਰੀ ਕੀਤੇ ਜਾਂਦੇ ਹਨ। ਇਸ ਸਿੱਕੇ ਦੇ ਦੋਵੇਂ ਪਾਸੇ ਅੰਗਰੇਜ਼ੀ ਵਿਚ ਇੰਡੀਆ ਅਤੇ ਦੇਵਨਾਗਰੀ ਲਿੱਪੀ ਵਿਚ ਭਾਰਤ ਲਿਖਿਆ ਹੋਵੇਗਾ। ਸਿੱਕੇ ਪਿਛਲੇ ਹਿੱਸੇ ‘ਤੇ ਅੰਗਰੇਜ਼ੀ ਅਤੇ ਦੇਵਨਾਗਰੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਵੀ ਲਿਖਿਆ ਹੋਵੇਗਾ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …