ਲੰਮੇਂ ਸਮੇਂ ਤੋਂ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਸਨ ਭਾਈ ਅਮਰਜੀਤ ਸਿੰਘ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਸੇਵਾ ਨਿਭਾਅ ਰਹੇ ਭਾਈ ਅਮਰਜੀਤ ਸਿੰਘ ਝਾਂਸੀ ਦੀ ਗੁਰੂ ਗ੍ਰੰਬ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭਾਵੇਂ ਇਨਸਾਨ ਨੂੰ ਮੌਤ ਕਈ ਤਰ੍ਹਾਂ ਨਾਲ ਆਉਂਦੀ ਹੈ ਪਰ ਭਾਈ ਅਮਰਜੀਤ ਸਿੰਘ ਝਾਂਸੀ ਦੀ ਮੌਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਰਤਨ ਕਰਦਿਆਂ ਹੋਈ। ਸੋਮਵਾਰ ਸ਼ਾਮ ਨੂੰ ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰਹਿਰਾਸ ਸਾਹਿਬ ਤੋਂ ਪਹਿਲਾਂ ਡਿਊਟੀ ਨਿਭਾਉਣ ਲੱਗੇ ਤਾਂ ਉਨ੍ਹਾਂ ਨੇ ਆਪਣੇ ਸਾਜ਼ ਖੋਲ੍ਹ ਕੇ ਕੀਰਤਨ ਦੀ ਅਰੰਭਤਾ ਹੀ ਕੀਤੀ ਸੀ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Home / ਪੰਜਾਬ / ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕੀਰਤਨ ਕਰਦਿਆਂ ਰਾਗੀ ਭਾਈ ਅਮਰਜੀਤ ਸਿੰਘ ਦੀ ਹੋਈ ਮੌਤ
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …