25 ਸਾਲਾਂ ਤੋਂ ਨਹੀਂ ਹੋਈਆਂ ਹਨ ਇਹ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਇਸ ਸਾਲ ਤੋਂ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 25 ਸਾਲਾਂ ਬਾਅਦ ਵਿਦਿਆਰਥੀ ਸੰਗਠਨਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਵਿਦਿਆਰਥੀਆਂ ਜਥੇਬੰਦੀਆਂ ਵਲੋਂ ਲਗਾਤਾਰ ਕੀਤੀ ਜਾ ਰਹੀ ਚੋਣਾਂ ਸਬੰਧੀ ਮੰਗ ਵੀ ਪੂਰੀ ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …