ਸੁਖਬੀਰ ਨੇ ਚੰਨੀ ਨੂੰ ਸੜਕਾਂ ‘ਤੇ ਪੈਚ ਲਾਉਣ ਵਾਲਾ ਬੰਦਾ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸਵਾਲ ਚੁੱਕੇ ਕਿ ਉਹ ਅੰਮ੍ਰਿਤਧਾਰੀ ਨਹੀਂ ਹਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਜਦੋਂ ਬਜਟ ‘ਤੇ ਬਹਿਸ ਸ਼ੁਰੂ ਹੋਈ ਤਾਂ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਚੰਨੀ ‘ਤੇ ਤਿੱਖੀ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਤਾਂ ਸੜਕਾਂ ‘ਤੇ ਪੈਚ ਲਗਾਉਣ ਵਾਲੇ ਬੰਦੇ ਹਨ। ਇਸ ਦੇ ਵਿਰੋਧ ਵਿੱਚ ‘ਚ ਚੰਨੀ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੇ ਆਪ ਨੂੰ ਅੰਮ੍ਰਿਤਧਾਰੀ ਕਹਾਉਂਦੇ ਹਨ ਤਾਂ ਸਾਰਿਆਂ ਸਾਹਮਣੇ ਆਪਣੀ ਕਿਰਪਾਨ ਦਿਖਾਉਣ। ਸੁਖਬੀਰ ਸਿੰਘ ਬਾਦਲ ਆਪਣੀ ਕਿਰਪਾਨ ਨਹੀਂ ਦਿਖਾ ਸਕੇ। ਚੰਨੀ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਾਹਿਬ ਦੇ ਜਥੇਦਾਰ ਨੂੰ ਇਸ ਗੱਲ ਦਾ ਨੋਟਿਸ ਲੈਣਾ ਚਾਹੀਦਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤ ਨਹੀਂ ਛਕਿਆ ਹੋਇਆ ਜਦਕਿ ਉਹ ਵਿਖਾਵਾ ਵੀ ਕਰਦੇ ਹਨ ਕਿ ਉਹ ਅੰਮ੍ਰਿਤਧਾਰੀ ਹਨ ।
Check Also
ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ
ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ …