Breaking News
Home / ਭਾਰਤ / ਸੁਰੱਖਿਆ ਬਲਾਂ ਨੂੂੰ ਮਿਲੀ ਵੱਡੀ ਸਫਲਤਾ

ਸੁਰੱਖਿਆ ਬਲਾਂ ਨੂੂੰ ਮਿਲੀ ਵੱਡੀ ਸਫਲਤਾ

ਰਾਜੌਰੀ ਵਿਚ ਚਾਰ ਅੱਤਵਾਦੀ ਮਾਰ ਮੁਕਾਏ
ਜੰਮੂ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਸਫਾਏ ਵਿਚ ਲੱਗੇ ਭਾਰਤੀ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ‘ਚ ਵੱਡੀ ਸਫਲਤਾ ਹਾਸਲ ਹੋਈ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਰਾਜੌਰੀ ਦੇ ਜ਼ਿਲ੍ਹਾ ਅਧਿਕਾਰੀ ਸ਼ਾਹਿਦ ਚੌਧਰੀ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਰਾਜੌਰੀ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ‘ਚ ਮੁਕਾਬਲਾ ਹੋਇਆ ਸੀ। ਇਨ੍ਹਾਂ ਅੱਤਵਾਦੀਆਂ ਨੇ ਪਿਛਲੇ ਦਿਨੀਂ ਐਲ ਓ ਸੀ ਤੋਂ ਘੁਸਪੈਠ ਕੀਤੀ ਸੀ। ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨੂੰ ਹਥਿਆਰਾਂ ਨਾਲ ਭਰੇ ਚਾਰ ਬੈਗ ਵੀ ਮਿਲੇ ਹਨ।

Check Also

ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ

ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …