14.7 C
Toronto
Friday, September 11, 2026
spot_img
Homeਪੰਜਾਬਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰਆਮ ਆਦਮੀ ਪਾਰਟੀ ਦਾ ਆਗੂ ਵੀ ਅਕਾਲੀ ਦਲ ‘ਚ ਹੋਇਆ ਸ਼ਾਮਲ
ਜਲੰਧਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਹਿਤਪੁਰ ਵਿਖੇ ਇਕ ਸਮਾਗਮ ਦੌਰਾਨ ਐਲਾਨ ਕੀਤਾ ਕਿ ਸ਼ਾਹਕੋਟ ਜ਼ਿਮਨੀ ਚੋਣ ਲਈ ਨਾਇਬ ਸਿੰਘ ਕੋਹਾੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਹੋਣਗੇ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਦੁਆਬੇ ਦੇ ਉੱਘੇ ਆਗੂ ਤੇ ਸ਼ਾਹਕੋਟ ਹਲਕੇ ਤੋਂ ਪਿਛਲੀ ਵਾਰ ਚੋਣ ਲੜਨ ਵਾਲੇ ਡਾ. ਅਮਰਜੀਤ ਸਿੰਘ ਥਿੰਦ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਚੇਤੇ ਰਹੇ ਕਿ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਸ਼ਾਹਕੋਟ ਹਲਕੇ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ। ਅਜੇ ਤੱਕ ਇਸ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ।

RELATED ARTICLES
POPULAR POSTS