-1.6 C
Toronto
Thursday, March 19, 2026
spot_img
Homeਪੰਜਾਬਰਮਨ ਬਹਿਲ ਬਣੇ ਐਸ ਐਸ ਬੋਰਡ ਦੇ ਚੇਅਰਮੈਨ

ਰਮਨ ਬਹਿਲ ਬਣੇ ਐਸ ਐਸ ਬੋਰਡ ਦੇ ਚੇਅਰਮੈਨ

ਕੈਪਟਨ ਅਮਰਿੰਦਰ ਨੇ ਬਹਿਲ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਆਪਣੇ ਚੈਂਬਰ ਦੇ ਹਾਲ ਵਿਚ ਹੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਵ ਨਿਯੁਕਤ ਕੀਤੇ ਗਏ ਚੇਅਰਮੈਨ ਰਮਨ ਬਹਿਲ ਨੂੰ ਚੇਅਰਮੈਨ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਬਹਿਲ ਨੂੰ ਸਹੁੰ ਚੁਕਾਉਣ ਦੇ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਰਾਣਾ ਕੇ.ਪੀ.ਸਿੰਘ, ਐਚ.ਐਸ. ਹੰਸਪਾਲ ਤੋਂ ਇਲਾਵਾ ਬਹਿਲ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਬਹਿਲ ਦੀ ਨਿਯੁਕਤੀ ਬਾਰੇ ਨੋਟੀਫਿਕੇਸ਼ਨ ਪਿਛਲੇ ਹਫਤੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਸੀ।

RELATED ARTICLES
POPULAR POSTS