19.8 C
Toronto
Thursday, September 3, 2026
spot_img
Homeਪੰਜਾਬਖਹਿਰਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ

ਖਹਿਰਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸ

ਖਹਿਰਾ ਖਿਲਾਫ਼ ਵਿਧਾਨ ਸਭਾ ਵਿੱਚ ਨਿੰਦਾ ਮਤਾ ਪਾਸਖਹਿਰਾ ਨੇ ਕਿਹਾ, ਕੈਪਟਨ ਅਮਰਿੰਦਰ ਤੇ ਸੁਖਬੀਰ ਬਾਦਲ ‘ਚ ਹੋਵੇਗਾ ਰਿਸ਼ਤੇਦਾਰੀ ਸਮਝੌਤਾ
ਚੰਡੀਗੜ੍ਹ/ਬਿਊਰੋ ਨਿਊਜ਼
ਬਜਟ ਸੈਸ਼ਨ ਦੇ ਅਖੀਰ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕੀਤਾ ਗਿਆ। ਇਸ ਬਾਰੇ ਪ੍ਰਤੀਕਰਮ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੱਤਾਧਾਰੀ ਇਸ ਕਾਰਨ ਪ੍ਰੇਸ਼ਾਨ ਹਨ ਕਿ ਉਹ ਉਨ੍ਹਾਂ ਦੀ ਹਰ ਨਾਜਾਇਜ਼ ਗੱਲ ਨੂੰ ਟੋਕਦੇ ਹਨ। ਖਹਿਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਇਹ ਦੋਸ਼ ਵੀ ਲਾਏ ਕਿ ਉਨ੍ਹਾਂ ਵਿਚਕਾਰ ਜਲਦ ਹੀ ਰਿਸ਼ਤੇਦਾਰੀ ਸਮਝੌਤਾ ਹੋ ਜਾਵੇਗਾ। ਚੇਤੇ ਰਹੇ ਕਿ ਸੁਖਪਾਲ ਸਿੰਘ ਖਹਿਰਾ ਨੇ 26 ਮਾਰਚ ਨੂੰ ਵਿਧਾਨ ਸਭਾ ਵਿੱਚ ਬੋਲਦੇ ਹੋਏ ਕਿਹਾ ਸੀ ਕਿ ਸੱਤਾਧਾਰੀ ਧਿਰ ਦੇ ਵਿਧਾਇਕ ਨਾਜਾਇਜ਼ ਮਾਈਨਿੰਗ ਕਰਵਾਉਂਦੇ ਹਨ।

RELATED ARTICLES
POPULAR POSTS