Breaking News
Home / ਪੰਜਾਬ / ਬਜਟ ਸੈਸ਼ਨ ਦੇ ਆਖਰੀ ਦਿਨ ਮਨਪ੍ਰੀਤ ਨੂੰ ਆਇਆ ਗੁੱਸਾ

ਬਜਟ ਸੈਸ਼ਨ ਦੇ ਆਖਰੀ ਦਿਨ ਮਨਪ੍ਰੀਤ ਨੂੰ ਆਇਆ ਗੁੱਸਾ

ਬਾਦਲ ਪਰਿਵਾਰ ਨੂੰ ਸੁਣਾਈਆਂ ਅਗਲੀਆਂ-ਪਿਛਲੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਬਜਟ ਸੈਸ਼ਨ ਦੇ ਆਖਰੀ ਦਿਨ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਿਚਕਾਰ ਤਾਬੜਤੋੜ ਸ਼ਬਦੀ ਹਮਲੇ ਹੋਣ ਲੱਗੇ। ਜਿੱਥੇ ਮਜੀਠੀਆ ਨੇ ਮਨਪ੍ਰੀਤ ਬਾਦਲ ਨੂੰ ਖਰੀਆਂ-ਖੋਟੀਆਂ ਸੁਣਾਈਆਂ, ਉੱਥੇ ਹੀ ਮਨਪ੍ਰੀਤ ਬਾਦਲ ਨੂੰ ਵੀ ਤਾਅ ਚੜ੍ਹਿਆ, ਜਿਸ ਕਾਰਨ ਉਨ੍ਹਾਂ ਨੇ ਬਾਦਲ ਪਰਿਵਾਰ ਦੇ ਦੱਬੇ ਹੋਏ ਰਾਜ਼ ਖੋਲ੍ਹਣ ਵਿਚ ਜ਼ਰਾ ਵੀ ਝਿਜਕ ਨਾ ਕੀਤੀ ਅਤੇ ਬਾਦਲ ਪਰਿਵਾਰ ਨੂੰ ਸਭ ਅਗਲੀਆਂ-ਪਿਛਲੀਆਂ ਸੁਣਾ ਛੱਡੀਆਂ।ઠ
ਮਨਪ੍ਰੀਤ ਬਾਦਲ ਨੇ ਕਿਹਾ ਕਿ ਮਜੀਠੀਆ ਨੇ ਆਪਣੀ ਭੈਣ ਹਰਸਿਮਰਤ ਕੌਰ ਬਾਦਲ ਨੂੰ ਵਿਆਹ ਸਮੇਂ ਗੱਡੀ ਵੀ ਕਿਸ਼ਤਾਂ ‘ਤੇ ਲੈ ਕੇ ਦਿੱਤੀ ਸੀ ਅਤੇ ਅੱਜ ਉਹੀ ਮਜੀਠੀਆ ਕਰੋੜਾਂ ਦੀਆਂ ਗੱਡੀਆਂ ਵਿਚ ਘੁੰਮ ਰਿਹਾ ਹੈ। ਮਨਪ੍ਰੀਤ ਬਾਦਲ ਨੂੰ ਇੰਨਾ ਗੁੱਸਾ ਆਇਆ ਕਿ ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਅਤੇ ਆਪਣੀ ਤਾਈ ਦਾ ਵੀ ਜ਼ਿਕਰ ਕਰ ਦਿੱਤਾ। ਮਨਪ੍ਰੀਤ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਤਾਈ ਦੀ ਮੌਤ ਹੋਈ ਤਾਂ ਉਨ੍ਹਾਂ ਦੇ ਭੋਗ ‘ਤੇ ਵੀ ਐੱਸ. ਜੀ. ਪੀ. ਸੀ. ਨੇ ਲੰਗਰ ਲਾਇਆ ਸੀ।ઠਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਲੈ ਲਿਆ ਤਾਂ ਅਕਾਲੀ ਦਲ ਦੇ ਵਿਧਾਇਕਾਂ ਨੇ ਵਾਕ ਆਊਟ ਕਰ ਦਿੱਤਾ ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …