Breaking News
Home / ਭਾਰਤ / ਸੀਬੀਐਸਈ ਪੇਪਰ ਲੀਕ ਮਾਮਲੇ ਤੋਂ ਮਾਪੇ ਚਿੰਤਤ

ਸੀਬੀਐਸਈ ਪੇਪਰ ਲੀਕ ਮਾਮਲੇ ਤੋਂ ਮਾਪੇ ਚਿੰਤਤ

ਕੇਂਦਰੀ ਮੰਤਰੀ ਜਾਵੜੇਕਰ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ.ਬੀ.ਐੱਸ.ਈ. ਪੇਪਰ ਲੀਕ ਮਾਮਲਾ ਚਰਚਾ ਵਿਚ ਚੱਲ ਰਿਹਾ ਹੈ। ਕ੍ਰਾਈਮ ਬਰਾਂਚ ਨੇ ਇਸ ਮੁੱਦੇ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਈ ਜਗ੍ਹਾ ਛਾਪੇਮਾਰੀ ਹੋਈ ਹੈ। ਕੇਂਦਰੀ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਉਹ ਵੀ ਇਸ ਘਟਨਾ ਤੋਂ ਕਾਫੀ ਦੁਖੀ ਹਨ। ਉਨ੍ਹਾਂ ਕਿਹਾ ਕਿ ਸੀ.ਬੀ.ਐੱਸ.ਈ. ਇਕ ਚੰਗੀ ਸੰਸਥਾ ਹੈ, ਉਸ ਦੀ ਵਿਵਸਥਾ ਚੰਗੀ ਹੈ ਪਰ ਇਸ ਘਟਨਾ ਨਾਲ ਉਨ੍ਹਾਂ ‘ਤੇ ਵੀ ਦਾਗ਼ ਲੱਗਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੇਪਰ ਲੀਕ ਦੀ ਘਟਨਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚਿੰਤਤ ਹਨ। ਚੇਤੇ ਰਹੇ ਕਿ ਸੀ.ਬੀ.ਐੱਸ.ਈ. ਬੋਰਡ ਦੀ 10ਵੀਂ ਜਮਾਤ ਦੇ ਗਣਿਤ ਅਤੇ 12ਵੀਂ ਜਮਾਤ ਦੇ ਅਰਥ ਸ਼ਾਸਤਰ ਦਾ ਪੇਪਰ ਲੀਕ ਹੋਇਆ ਸੀ।
ਇਸੇ ਦੌਰਾਨ ਪੇਪਰ ਲੀਕ ਮਾਮਲੇ ਦੇ ਦੋਸ਼ੀ ਵਿਅਕਤੀ ਵਿਕੀ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਇਹ ਦਿੱਲੀ ਦੇ ਰਜਿੰਦਰ ਨਗਰ ਵਿਚ ਵਿਦਿਆ ਕੋਚਿੰਗ ਸੈਂਟਰ ਚਲਾਉਂਦਾ ਹੈ। ਦਿੱਲੀ ਕ੍ਰਾਈਮ ਬਰਾਂਚ ਵੱਲੋਂ ਮਾਮਲੇ ਵਿਚ ਵਿਕੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …