Breaking News
Home / ਭਾਰਤ / ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਸਮਾਪਤ

ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਸਮਾਪਤ

ਅੰਨਾ ਨੇ ਮੰਚ ਤੋਂ ਕਿਹਾ ਕਿ ਮੇਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕਪਾਲ ਦੀ ਨਿਯੁਕਤੀ, ਕਿਸਾਨੀ ਮੁੱਦਿਆਂ ਅਤੇ ਹੋਰ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਆਪਣੀ ਭੁੱਖ ਹੜਤਾਲ ਸਮਾਪਤ ਕਰ ਦਿੱਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਅਤੇ ਕੇਂਦਰੀ ਰਾਜ ਮੰਤਰੀ ਗਜਿੰਦਰ ਸ਼ੇਖਾਵਤ ਨੇ ਜੂਸ ਪਿਲਾ ਨੇ ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਖ਼ਤਮ ਕਰਵਾਈ। ਅੰਨ੍ਹਾ ਹਜ਼ਾਰੇ ਦੀ ਭੁੱਖ ਹੜਤਾਲ ਨੂੰ ਅੱਜ ਸੱਤਵਾਂ ਦਿਨ ਸੀ। ਅੰਨ੍ਹਾ ਹਜ਼ਾਰੇ ਨੇ ਮੰਚ ਤੋਂ ਅੱਜ ਐਲਾਨ ਕਰ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੰਨਾ ਦੇ ਮੰਚ ‘ਤੇ ਪਹੁੰਚ ਕੇ ਪੀ ਐਮ ਓ ਦਫਤਰ ਦੀ ਚਿੱਠੀ ਪੜ੍ਹੀ। ਚੇਤੇ ਰਹੇ ਕਿ ਅੰਨਾ ਨੇ ਲੰਘੀ 23 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …