Breaking News
Home / ਭਾਰਤ / ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਖਿਲਾਫ ਲੁੱਕਆਊਟ ਨੋਟਿਸ ਜਾਰੀ

ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਖਿਲਾਫ ਲੁੱਕਆਊਟ ਨੋਟਿਸ ਜਾਰੀ

ਓਰੀਐਂਟਲ ਬੈਂਕ ਆਫ ਕਾਮਰਸ ਤੋਂ ਲਏ ਕਰਜ਼ ਦਾ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਦੇ ਖਿਲਾਫ ਸੀ.ਬੀ.ਆਈ. ਨੇ ਸਿੰਭੋਲੀ ਸ਼ੂਗਰਜ਼ ਲਿਮਟਿਡ ਨਾਲ ਜੁੜੇ 109.08 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੀਬੀਆਈ ਨੇ ਬੈਂਕ ਨਾਲ ਕਥਿਤ 97.85 ਕਰੋੜ ਤੇ 110 ਕਰੋੜ ਰੁਪਏ ਦਾ ਕਰਜ਼ ਘਪਲਾ ਕਰਨ ਦੇ ਦੋਸ਼ ਵਿਚ ਲੰਘੀ 25 ਫਰਵਰੀ ਨੂੰ ਕੇਸ ਦਰਜ ਕੀਤਾ ਸੀ। ਸਿੰਭੋਲੀ ਸ਼ੂਗਰਜ਼ ਲਿਮਟਿਡ ਦੇ ਸੀ.ਈ.ਓ. ਜੀ.ਐੱਸ.ਸੀ. ਰਾਵ, ਚੀਫ ਫਾਨੈਂਸ਼ੀਅਲ ਅਫ਼ਸਰ ਸੰਜੇ ਥਾਪਰ ਅਤੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਸਿਮਰਨ ਕੌਰ ਮਾਨ ਦੇ ਖਿਲਾਫ ਵੀ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। 2011 ਵਿਚ ਗੁਰਪਾਲ ਸਿੰਘ ਕੰਪਨੀ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਸਨ। ਰਿਪੋਰਟ ਮੁਤਾਬਕ ਓਰੀਐਂਟਲ ਬੈਂਕ ਆਫ਼ ਕਾਮਰਸ ਤੋਂ ਦੋ ਕਰਜ਼ੇ ਲਏ ਗਏ ਸਨ। ਪਹਿਲਾਂ ਲਏ ਕਰਜ਼ ਨੂੰ ਸਾਲ 2015 ਵਿੱਚ ਘਪਲਾ ਐਲਾਨ ਦਿੱਤਾ ਗਿਆ ਸੀ, ਜਦਕਿ ਦੂਜੇ ਕਰਜ਼ੇ ਨੂੰ ਨੋਟਬੰਦੀ ਦੇ ਫੈਸਲੇ ਤੋਂ ਬਾਅਦ 2016 ਵਿਚ ਕਰਾਰ ਕੀਤਾ ਗਿਆ ਸੀ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …