ਕਿਹਾ, ਇਕ-ਦੋ ਮਹੀਨਿਆਂ ਤੱਕ ਬਣਾਵਾਂਗੇ ਸਿਆਸੀ ਪਾਰਟੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ‘ਪੰਜਾਬ ਮੰਚ’ ਨਾਮ ਦੇ ਨਵੇਂ ਫੋਰਮ ਦੇ ਗਠਨ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗਾਂਧੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਹ ਫੋਰਮ ਇਕ ਸਿਆਸੀ ਪਾਰਟੀ ਦਾ ਰੂਪ ਧਾਰਨ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਮੁਲਾਕਾਤ ਕਰਾਂਗੇ, ਜਿਸ ਤੋਂ ਬਾਅਦ ਇਕ ਵੱਡੀ ਮੀਟਿੰਗ ਕੀਤੀ ਜਾਵੇਗੀ। ਡਾ. ਗਾਂਧੀ ਨੇ ਕਿਹਾ ਕਿ ਇਕ-ਦੋ ਮਹੀਨਿਆਂ ਅੰਦਰ ਸਿਆਸੀ ਪਾਰਟੀ ਬਣਾ ਲਈ ਜਾਵੇਗੀ।
ਧਰਮਵੀਰ ਗਾਂਧੀ ਦਾ ਇਹ ਮੰਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦੇਵੇਗਾ। ਇਸ ਦਾ ਮਕਸਦ ਪੰਜਾਬੀਆਂ ਨੂੰ ਇਕਜੁੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵਾਂ ਸਿਆਸੀ ਮੰਚ ਸਿਰਫ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਸਬੰਧਿਤ ਮਸਲਿਆਂ ‘ਤੇ ਆਧਾਰਿਤ ਹੋਵੇਗਾ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …