10.4 C
Toronto
Wednesday, November 5, 2025
spot_img
Homeਪੰਜਾਬਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਦਿੱਤੀ ਏ ਸੀ ਬੱਸਾਂ 'ਚ ਮੁਫਤ ਸਹੂਲਤ

ਪੰਜਾਬ ਸਰਕਾਰ ਨੇ ਪੱਤਰਕਾਰਾਂ ਨੂੰ ਦਿੱਤੀ ਏ ਸੀ ਬੱਸਾਂ ‘ਚ ਮੁਫਤ ਸਹੂਲਤ

4ਏ ਸੀ ਬੱਸਾਂ ‘ਚ ਪੱਤਰਕਾਰਾਂ ਲਈ ਦੋ ਸੀਟਾਂ ਰਿਜ਼ਰਵ ਹੋਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਆਉਣ ਵਾਲੀਆਂ ਪੰਜਾਬ ਵਿਧਾਨ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੈ। ਹਰ ਪਾਰਟੀ ਲੋਕਾਂ ਨੂੰ ਲੁਭਾਉਣ ਲਈ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰ ਰਹੀ ਹੈ। ਅਜਿਹੇ ਵਿਚ ਬਾਦਲ ਸਰਕਾਰ ਨੇ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਇਕ ਨਵਾਂ ਐਲਾਨ ਕੀਤਾ ਹੈ। ਇਸ ਐਲਾਨ ਜ਼ਰੀਏ ਬਾਦਲ ਸਰਕਾਰ ਪੱਤਰਕਾਰਾਂ ਨੂੰ ਰਿਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਦੇ ਇਸ ਐਲਾਨ ਮੁਤਾਬਕ ਰਾਜ ਵਿਚ ਮੁਫਤ ਬੱਸ ਸਫਰ ਸਹੂਲਤ ਪ੍ਰਾਪਤ ਕਰਨ ਵਾਲੇ ਪੱਤਰਕਾਰਾਂ ਲਈ ਸਰਕਾਰੀ ਏ.ਸੀ. ਬੱਸਾਂ ਵਿਚ ਦੋ ਸੀਟਾਂ ਰਾਖਵੀਆਂ ਹੋਣਗੀਆਂ।
ਸੂਬੇ ਦੇ ਐਕਰੀਡਿਟਿਡ ਪੱਤਰਕਾਰਾਂ ਅਤੇ ਵੱਖ ਵੱਖ ਅਖਬਾਰਾਂ ਵਿਚ ਕੰਮ ਕਰ ਰਹੇ ਸਬ ਐਡੀਟਰਾਂ ਅਤੇ ਪਰੂਫ ਰੀਡਰਾਂ ਨੂੰ ਜੋ ਮਾਨਤਾ ਪ੍ਰਾਪਤ ਪੱਤਰਕਾਰਾਂ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ, ਨੂੰ ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੀਆਂ ਏ.ਸੀ ਬੱਸਾਂ ਵਿਚ ਮੁਫਤ ਸਫਰ ਸਹੂਲਤ ਲਈ 2 ਸੀਟਾਂ ਰਾਖਵੀਆਂ ਰੱਖੀਆਂ ਹਨ।

RELATED ARTICLES
POPULAR POSTS