ਕਿਹਾ, ਅਮਰਿੰਦਰ ਤਾਂ ਆਪਣੀ ਆਖਰੀ ਚੋਣ ਪਿਛਲੇ ਵਾਰ ਹੀ ਲੜ ਚੁੱਕੇ ਹਨ
ਜਗਮੀਤ ਬਰਾੜ ਨੂੰ ਦੱਸਿਆ ‘ਗਵਾਰ’
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ‘ਚ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਜਗਮੀਤ ਸਿੰਘ ਬਰਾੜ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਬੜੇ ਅਨੋਖੇ ਅੰਦਾਜ਼ ਵਿੱਚ ਦਿੱਤਾ ਤੇ ਖੁੱਲ੍ਹ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ। ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਉਨ੍ਹਾਂ ਦੀ ਆਖਰੀ ਚੋਣ ਬਾਰੇ ਦਿੱਤੇ ਬਿਆਨ ਸਬੰਧੀ ਜਦੋਂ ਸੁਖਬੀਰ ਕੋਲੋਂ ਪ੍ਰਤੀਕਿਰਿਆ ਮੰਗੀ ਗਈ ਤਾਂ ਸੁਖਬੀਰ ਨੇ ਇੱਕਦਮ ਹੈਰਾਨ ਹੁੰਦਿਆਂ ਕਿਹਾ ਕਿ ਕੈਪਟਨ ਤਾਂ ਆਪਣੀ ਆਖਰੀ ਚੋਣ ਪਿਛਲੀ ਵਾਰ ਲੜ ਚੁੱਕੇ ਹਨ।
ਇਸ ਤੋਂ ਇਲਾਵਾ ਜਦੋਂ ਸੁਖਬੀਰ ਨੂੰ ਪੁੱਛਿਆ ਕਿ ਜੇਕਰ ਜਗਮੀਤ ਬਰਾੜ ਅਕਾਲੀ ਦਲ ਵਿੱਚ ਆਉਣਾ ਚਾਹੁਣ ਤਾਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਹੋਵੇਗਾ ? ਇਸ ਸਵਾਲ ਦਾ ਜਵਾਬ ਦੇਣ ਤੋਂ ਪਹਿਲਾਂ ਸੁਖਬੀਰ ਇੱਕ ਵਾਰ ਤਾਂ ਬਰਾੜ ਦਾ ਨਾਮ ਹੀ ਭੁੱਲ ਗਏ। ਉਨ੍ਹਾਂ ਆਪਣੇ ਮਜ਼ਾਕੀਆ ਲਹਿਜ਼ੇ ਵਿੱਚ ਬਰਾੜ ਨੂੰ ‘ਗਵਾਰ’ ਤੱਕ ਕਹਿ ਦਿੱਤਾ। ਉਨ੍ਹਾਂ ਬਾਅਦ ਵਿੱਚ ਕਿਹਾ ਕਿ ਗਵਾਰ ਨਹੀਂ ਬਰਾੜ ਦਾ ਅਕਾਲੀ ਦਲ ਵਿੱਚ ਕੋਈ ਸਵਾਗਤ ਨਹੀਂ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …