ਕੈਪਟਨ ਅਮਰਿੰਦਰ ਖਿਲਾਫ ਬਿਆਨਬਾਜ਼ੀ ਦਾ ਭੁਗਤਣਾ ਪਿਆ ਖਾਮਿਆਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਬਕਾਇਦਾ ਰਸਮੀ ਤੌਰ ‘ਤੇ ਇਸ ਦੀ ਜਾਣਕਾਰੀ ਜਗਮੀਤ ਬਰਾੜ ਨੂੰ ਦੇ ਦਿੱਤੀ ਹੈ।
ਬਰਾੜ ਨੇ ਆਪਣੇ ਟਵੀਵਰ ‘ਤੇ ਲਿਖਿਆ ਹੈ ਕਿ ਉਨ੍ਹਾਂ ਨੂੰ ਸ਼ਕੀਲ ਅਹਿਮਦ ਨੇ ਬਰਖ਼ਾਸਤਗੀ ਦਾ ਸੁਨੇਹਾ ਭੇਜਿਆ ਹੈ ਤੇ ਉਹ ਇਸ ਬਾਰੇ ਜਾਣ ਕੇ ਹੈਰਾਨ ਹਨ। ਦਰਅਸਲ ਜਗਮੀਤ ਬਰਾੜ ਪਿਛਲੇ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ਬਿਆਨਬਾਜ਼ੀ ਕਰ ਰਹੇ ਸਨ ਤੇ ਕਾਂਗਰਸ ਦੇ ਆਗੂ ਲਗਾਤਾਰ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣ ਦੀ ਮੰਗ ਰਹੇ ਸਨ।
ਜਗਮੀਤ ਬਰਾੜ ਪਹਿਲਾਂ ਵੀ ਕਾਂਗਰਸ ਵਿਚੋਂ ਮੁਅੱਤਲ ਕੀਤੇ ਗਏ ਸਨ ਪਰ ਬਾਅਦ ਵਿਚ ਉਹ ਸਹਿਮਤੀ ਨਾਲ ਕਾਂਗਰਸ ਵਿਚ ਵਾਪਸ ਆ ਗਏ ਸਨ। ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖ਼ਿਲਾਫ ਬਿਆਨਬਾਜ਼ੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਜਗਮੀਤ ਬਰਾੜ ਆਮ ਆਦਮੀ ਪਾਰਟੀ ਵਿਚ ਵੀ ਸ਼ਾਮਲ ਹੋ ਸਕਦੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …