1.8 C
Toronto
Saturday, November 15, 2025
spot_img
Homeਪੰਜਾਬਬਲਕਾਰ ਸਿੰਘ ਸੰਧੂ ਲੁਧਿਆਣਾ ਦੇ ਮੇਅਰ ਬਣੇ

ਬਲਕਾਰ ਸਿੰਘ ਸੰਧੂ ਲੁਧਿਆਣਾ ਦੇ ਮੇਅਰ ਬਣੇ

ਲੁਧਿਆਣਾ/ਬਿਊਰੋ ਨਿਊਜ਼ : ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਲਈ ਕਾਂਗਰਸੀ ਕੌਂਸਲਰ ਬਲਕਾਰ ਸਿੰਘ ਸੰਧੂ ਨੂੰ ਛੇਵੇਂ ਮੇਅਰ ਵਜੋਂ ਚੁਣ ਲਿਆ ਗਿਆ। ਇਸ ਦੌਰਾਨ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਸ਼ਾਮ ਸੁੰਦਰ ਮਲਹੋਤਰਾ ਅਤੇ ਡਿਪਟੀ ਮੇਅਰ ਲਈ ਸਰਬਜੀਤ ਕੌਰ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਤੋਂ ਪਹਿਲਾਂ ਡਿਵੀਜ਼ਨਲ ਕਮਿਸ਼ਨਰ ਵੀ ਕੇ ਮੀਨਾ ਨੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬਾਅਦ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਿਫ਼ਾਫ਼ਾ ਖੋਲ੍ਹ ਕੇ ਉਸ ਵਿੱਚੋਂ ਬਲਕਾਰ ਸਿੰਘ ਸੰਧੂ, ਸ਼ਾਮ ਸੁੰਦਰ ਮਲਹੋਤਰਾ ਅਤੇ ਸਰਬਜੀਤ ਕੌਰ ਦੇ ਨਾਂ ਦੀ ਪਰਚੀ ਕੱਢੀ। ਪਰਚੀ ਕੱਢਣ ਤੋਂ ਪਹਿਲਾਂ ਮੇਅਰ ਦੇ ਅਹੁਦੇ ਲਈ ਬਲਕਾਰ ਸਿੰਘ ਸੰਧੂ ਦਾ ਨਾਮ ਕੌਂਸਲਰ ਮਮਤਾ ਆਸ਼ੂ ਅਤੇ ਗੁਰਦੀਪ ਸਿੰਘ ਨੀਟੂ ਨੇ ਪੇਸ਼ ਕੀਤਾ, ਜਿਸ ਨੂੰ ਸਾਰੇ ਹਾਊਸ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਹਾਊਸ ਦੀ ਕਾਰਵਾਈ ਚਲਾਉਣ ਲਈ ਸਾਰੇ ਕੌਂਸਲਰਾਂ ਨੇ ਰਾਕੇਸ਼ ਪਰਾਸ਼ਰ ਨੂੰ ਸਭਾਪਤੀ ਚੁਣਿਆ। ਮੇਅਰ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ઠਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਪੱਧਰ ਤੋਂ ਉਪਰ ਉਠ ਕੇ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕਰਨਗੇ। ਸਮਾਗਮ ਵਿੱਚ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਂਡੇ, ਭਾਰਤ ਭੂਸ਼ਨ ਆਸ਼ੂ, ਸੁਰਿੰਦਰ ਡਾਬਰ, ਸੰਜੈ ਤਲਵਾੜ, ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ, ਨਿਗਮ ਕਮਿਸ਼ਨਰ ਜਸਕਿਰਨ ਸਿੰਘ ਆਦਿ ਵੀ ਸਮਾਗਮ ਦੌਰਾਨ ਹਾਜ਼ਰ ਸਨ। ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਦੀ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਨੇ 62 ਸੀਟਾਂ ‘ਤੇ ਜਿੱਤ ਦਰਜ ਕਰਕੇ ਬਹੁਮਤ ਹਾਸਲ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੂੰ 11, ਭਾਰਤੀ ਜਨਤਾ ਪਾਰਟੀ ਨੂੰ 10, ਲੋਕ ਇਨਸਾਫ਼ ਪਾਰਟੀ ਨੂੰ 7, ਆਜ਼ਾਦ 4 ਅਤੇ ਆਮ ਆਦਮੀ ਪਾਰਟੀ ਨੂੰ ਇੱਕ ਸੀਟ ਮਿਲੀ ਸੀ।

RELATED ARTICLES
POPULAR POSTS