ਲਾਹੌਰ ‘ਚ ਸ਼ਹੀਦ ਭਗਤ ਸਿੰਘ ਦੇ ਰਿਕਾਰਡ ਦੀ ਲਾਈ ਗਈ ਪ੍ਰਦਰਸ਼ਨੀ
ਲਾਹੌਰ/ਬਿਊਰੋ ਨਿਊਜ਼
ਸ਼ਹੀਦ ਭਗਤ ਸਿੰਘ ਭਾਰਤ ਹੀ ਨਹੀਂ ਪਾਕਿਸਤਾਨ ਦੇ ਵੀ ਹੀਰੋ ਹਨ। ਗੁਆਂਢੀ ਮੁਲਕ ਵਿੱਚ ਪਿਛਲੇ ਦਿਨੀਂ ਜਿੱਥੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਉੱਥੇ ਉਨ੍ਹਾਂ ਵਿਰੁੱਧ ਅੰਗਰੇਜ਼ਾਂ ਵੱਲੋਂ ਚਲਾਏ ਮੁਕੱਦਮੇ ਦੇ ਰਿਕਾਰਡ ਦੀ ਪਹਿਲੀ ਵਾਰ ਪ੍ਰਦਰਸ਼ਨੀ ਲਾਈ ਗਈ। ਤਕਰੀਬਨ 87 ਸਾਲ ਬਾਅਦ ਮੁਕੱਦਮੇ ਦੇ ਰਿਕਾਰਡ ਦੀ ਲਾਹੌਰ ਦੇ ਅਨਾਰਕਲੀ ਮਕਬਰੇ ਵਿੱਚ ਲਾਈ ਗਈ ਪ੍ਰਦਰਸ਼ਨੀ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ।
ਪਾਕਿਸਤਾਨ ਪੁਰਾਤੱਤਵ ਵਿਭਾਗ ਦੇ ਡਾਇਰੈਕਟਰ ਅੱਬਾਸ ਚੁਗਤਾਈ ਨੇ ਦੱਸਿਆ ਕਿ ਉਨ੍ਹਾਂ ਨੇ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸੁਖਦੇਵ ਤੇ ਰਾਜਗੁਰੂ ਨਾਲ ਸਬੰਧਤ ਸਾਰਾ ਰਿਕਾਰਡ ਪ੍ਰਦਰਸ਼ਿਤ ਕੀਤਾ ਹੈ। ਲੋਕਾਂ ਦੇ ਹੁੰਗਾਰੇ ਨੂੰ ਦੇਖਦਿਆਂ ਪ੍ਰਦਰਸ਼ਨੀ ਦਾ ਸਮਾਂ ਐਤਵਾਰ ਤੱਕ ਵਧਾ ਦਿੱਤਾ ਗਿਆ ਹੈ। ਪ੍ਰਦਰਸ਼ਨੀ ਵਿੱਚ 50 ਦੇ ਕਰੀਬ ਦਸਤਾਵੇਜਾਂ ਤੇ ਅਖ਼ਬਾਰਾਂ ਦੀਆਂ ਕਾਤਰਾਂ ਨੂੰ ਰੱਖਿਆ ਗਿਆ ਹੈ।
Check Also
ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ
ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ …