ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ਵਿੱਚ ਆਪਣੀ ਜਾਨ ਗਵਾ ਚੁੱਕੇ ਭਾਰਤੀ ਕੈਦੀ ਕਿਰਪਾਲ ਸਿੰਘ ਦੀ ਭੈਣ ਜਾਗੀਰ ਕੌਰ ਤੇ ਉਸ ਦੇ ਰਿਸ਼ਤੇਦਾਰਾਂ ਨੇ ਭਾਰਤ-ਪਾਕਿ ਦੀ ਅਟਾਰੀ ਸਰਹੱਦ ‘ਤੇ ਪਹੁੰਚ ਕੇ ਪਾਕਿਸਤਾਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੂੰ ਸਰਹੱਦ ‘ਤੇ ਜਾਣ ਤੋਂ ਰੋਕ ਦਿੱਤਾ, ਜਿੱਥੇ ਇਨ੍ਹਾਂ ਨੇ ਪਾਕਿਸਤਾਨ ਖਿਲਾਫ਼ ਆਪਣਾ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪਾਕਿਸਤਾਨ ਦੀ ਜੇਲ੍ਹ ਵਿੱਚ ਹੀ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਵੀ ਉਨ੍ਹਾਂ ਦੇ ਨਾਲ ਸੀ।
ਦਲਬੀਰ ਕੌਰ ਤੇ ਕਿਰਪਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਪਾਕਿਸਤਾਨ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਕਿਰਪਾਲ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਉਸ ਦੇ ਪਰਿਵਾਰ ਨੂੰ ਸੌੰਪੀ ਜਾਵੇ। ਦਲਬੀਰ ਕੌਰ ਨੇ ਪਾਕਿਸਤਾਨ ਸਰਕਾਰ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਿਰਪਾਲ ਸਿੰਘ ਨੂੰ ਸਰਬਜੀਤ ਵਾਂਗ ਮਾਰ ਦਿੱਤਾ ਹੈ ਤੇ ਇਸ ਨੂੰ ਹਾਰਟ ਅਟੈਕ ਦਾ ਰੂਪ ਦੇ ਦਿੱਤਾ ਹੈ।
Home / ਪੰਜਾਬ / ਪਾਕਿ ਦੀ ਜੇਲ੍ਹ ‘ਚ ਜਾਨ ਗਵਾ ਚੁੱਕੇ ਭਾਰਤੀ ਕੈਦੀ ਕਿਰਪਾਲ ਸਿੰਘ ਦੀ ਭੈਣ ਤੇ ਰਿਸ਼ਤੇਦਾਰਾਂ ਨੇ ਸਰਹੱਦ ‘ਤੇ ਕੀਤੀ ਨਾਅਰੇਬਾਜ਼ੀ
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …