ਸਜ਼ਾ ‘ਤੇ ਰੋਕ ਲਾਉਣ ਵਾਲੀ ਅਪੀਲ ਕੀਤੀ ਮਨਜੂਰ
ਪਟਿਆਲਾ/ਬਿਊਰੋ ਨਿਊਜ਼
ਕਬੂਤਰਬਾਜ਼ੀ ਦੇ ਇਲਜ਼ਾਮਾਂ ‘ਚ ਘਿਰੇ ਗਾਇਕ ਦਲੇਰ ਮਹਿੰਦੀ ਦੀ ਸਜ਼ਾ ‘ਤੇ ਰੋਕ ਲਾਉਣ ਦੀ ਅਪੀਲ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਦਲੇਰ ਮਹਿੰਦੀ ਦੇ ਵਕੀਲ ਬਲਜਿੰਦਰ ਸੋਢੀ ਨੇ ਦੱਸਿਆ ਕਿ ਪਟਿਆਲਾ ਸੈਸ਼ਨ ਕੋਰਟ ਨੇ ਅਪੀਲ ਸਵੀਕਾਰ ਕਰਦਿਆਂ ਮਹਿੰਦੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਹੈ। ਹੁਣ ਪਟਿਆਲਾ ਸੈਸ਼ਨ ਕੋਰਟ ਇਸ ਪੂਰੇ ਮਾਮਲੇ ਨੂੰ ਵਿਚਾਰੇਗੀ।
ਅਦਾਲਤ ਨੇ ਲੰਘੀ 16 ਮਾਰਚ ਨੂੰ 15 ਸਾਲ ਪੁਰਾਣੇ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਦਲੇਰ ਮਹਿੰਦੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਕੈਦ ਤੇ 21 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਉਸੇ ਦਿਨ ਮਹਿੰਦੀ ਆਪਣੀ ਜ਼ਮਾਨਤ ਕਰਵਾਉਣ ਵਿੱਚ ਸਫਲ ਰਹੇ ਸਨ ਤੇ ਅੱਜ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਾਉਣ ਦੀ ਅਪੀਲ ਵੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …