Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਨੇ ਲਿਆ ਯੂ ਟਰਨ

ਸ਼੍ਰੋਮਣੀ ਕਮੇਟੀ ਨੇ ਲਿਆ ਯੂ ਟਰਨ

ਕਿਹਾ, ਨਾਨਕ ਸ਼ਾਹ ਫਕੀਰ ਫ਼ਿਲਮ ਨਹੀਂ ਹੋਵੇਗੀ ਰਿਲੀਜ਼
ਅੰਮ੍ਰਿਤਸਰ/ਬਿਊਰੋ ਨਿਊਜ਼
‘ਨਾਨਕ ਸ਼ਾਹ ਫਕੀਰ’ ਫ਼ਿਲਮ ਖਿਲਾਫ ਹੋ ਰਹੇ ਵਿਰੋਧ ਅੱਗੇ ਝੁਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਦੀ ਰਿਲੀਜ਼ ਉੱਤੇ ਰੋਕ ਲਾਉਣ ਲਈ ਕਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਫ਼ਿਲਮ ‘ਨਾਨਕ ਸ਼ਾਹ ਫਕੀਰ’ ਨੂੰ ਉਦੋਂ ਤੱਕ ਰਿਲੀਜ਼ ਨਹੀਂ ਕੀਤਾ ਜਾ ਸਕੇਗਾ ਜਦੋਂ ਤੱਕ ਇਸ ਫ਼ਿਲਮ ਸਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ। ਉਨ੍ਹਾਂ ਨੇ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ ਪਰ ਹੁਣ ਫ਼ਿਲਮ ਦੇ ਵੱਖ-ਵੱਖ ਚੈਨਲਾਂ ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ ‘ਤੇ ਇਤਰਾਜ਼ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਚੇਤੇ ਰਹੇ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਫ਼ਿਲਮ ‘ਨਾਨਕ ਸ਼ਾਹ ਫਕੀਰ’ ਲਈ ਗੁਰੂਘਰਾਂ ਵਿੱਚ ਪ੍ਰਚਾਰ ਕਰਨ ਲਈ ਆਗਿਆ ਦੇ ਦਿੱਤੀ ਸੀ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …