18.3 C
Toronto
Sunday, July 19, 2026
spot_img
Homeਪੰਜਾਬਸ਼੍ਰੋਮਣੀ ਕਮੇਟੀ ਦਾ ਸਾਲ 2018-19 ਲਈ 11 ਅਰਬ 59 ਕਰੋੜ ਦਾ ਬਜਟ...

ਸ਼੍ਰੋਮਣੀ ਕਮੇਟੀ ਦਾ ਸਾਲ 2018-19 ਲਈ 11 ਅਰਬ 59 ਕਰੋੜ ਦਾ ਬਜਟ ਪਾਸ

ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2018-19 ਦਾ ਸਲਾਨਾ ਬਜਟ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਵੀ ਕਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ 2017-18 ਲਈ 1106 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ ਸੀ, ਜੋ ਕਿ ਇਸ ਤੋਂ ਪਿਛਲੇ ਸਾਲ ਨਾਲੋਂ 8.6 ਫੀਸਦੀ ਵਾਧੇ ਦਾ ਬਜਟ ਸੀ। ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ 11 ਅਰਬ 59 ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਸਾਲ ਦੇ ਬਜਟ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਖਰਚ ਸਮੇਤ ਧਰਮ ਪ੍ਰਚਾਰ, ਸਿਹਤ ਸਹੂਲਤਾਂ ਤੇ ਵਿਦਿਅਕ ਖੇਤਰ ਵਿਚ ਸੇਵਾਵਾਂ ਨੂੰ ਤਰਜੀਹ ਦਿੱਤੀ ਗਈ ਹੈ।

RELATED ARTICLES
POPULAR POSTS