ਚਾਰ ਅਧਿਕਾਰੀ ਕੀਤੇ ਮੁਅੱਤਲ, ਪੰਜ ਨੂੰ ਚਾਰਜਸ਼ੀਟ
ਚੰਡੀਗੜ੍ਹ/ਬਿਊਰੋ ਨਿਊਜ਼
ਬਰਨਾਲਾ ‘ਚ ਫਲੈਟਾਂ ਦੀ ਉਸਾਰੀ ਵਿਚ ਗੰਭੀਰ ਵਿੱਤੀ ਊਣਤਾਈਆਂ ਦੇ ਮਾਮਲੇ ‘ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਸਬੰਧੀ ਨਵਜੋਤ ਸਿੱਧੂ ਨੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ ਅਤੇ ਪੰਜ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।ઠ ਜਾਣਕਾਰੀ ਮੁਤਾਬਕ ਬਰਨਾਲਾ ਸ਼ਹਿਰ ਦੇ ਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸ਼ਹਿਰ ਵਿਖੇ ਬਣਾਈ ਮਹਾਰਾਜਾ ਅਗਰਸੇਨ ਇਨਕਲੇਵ ਦੇ ਫਲੈਟਾਂ ਦੀ ਉਸਾਰੀ ਵਿਚ ਘਪਲੇਬਾਜ਼ੀ ਕੀਤੀ ਗਈ ਹੈ। ਵਿਭਾਗੀ ਜਾਂਚ ਤੋਂ ਇਸ ਮਾਮਲੇ ਵਿਚ ਬੇਨਿਯਮੀਆਂ ਪਾਈਆਂ ਗਈਆਂ। ਇਸ ਨੂੰ ਦੇਖ ਕੇ ਸਿੱਧੂ ਨੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …