ਭਾਰਤ ਨੂੰ ਦਿੱਤੀ ਨਤੀਜੇ ਭੁਗਤਣ ਦੀ ਦਿੱਤੀ ਧਮਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸ਼ੋਪੀਆ ਅਤੇ ਅਨੰਤਨਾਗ ਜ਼ਿਲ੍ਹਿਆਂ ਵਿਚ ਭਾਰਤੀ ਫੌਜ ਵਲੋਂ ਅੱਤਵਾਦੀਆਂ ‘ਤੇ ਕੀਤੀ ਗਈ ਕਾਰਵਾਈ ਤੋਂ ਲਸ਼ਕਰ-ਏ-ਤੋਇਬਾ ਦਾ ਮੁਖੀ ਹਾਫਿਜ਼ ਸਈਦ ਬੁਖਲਾ ਗਿਆ ਹੈ। ਸਈਦ ਨੇ ਆਪਣੇ ਸਾਥੀਆਂ ਦੇ ਮਾਰੇ ਜਾਣ ਤੋਂ ਬਾਅਦ ਭਾਰਤ ਤੋਂ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਹ ਹੀ ਨਹੀਂ ਹਾਫਿਜ਼ ਨੇ ਪਾਕਿ ਸਰਕਾਰ ਨੂੰ ਭਾਰਤ ਖਿਲਾਫ ਜੰਗ ਛੇੜਨ ਲਈ ਕਿਹਾ ਹੈ।
ਚੇਤੇ ਰਹੇ ਕਿ ਭਾਰਤੀ ਫੌਜ ਨੇ ਲੰਘੇ ਕੱਲ੍ਹ ਅੱਤਵਾਦੀ ਜਥੇਬੰਦੀਆਂ ਨੂੰ ਵੱਡੀ ਢਾਹ ਲਾਉਂਦਿਆਂ 13 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮੁਕਾਬਲੇ ਵਿਚઠਤਿੰਨ ਭਾਰਤੀ ਜਵਾਨ ਸ਼ਹੀਦ ਵੀ ਹੋ ਗਏ, ਜਿਨ੍ਹਾਂ ਵਿਚ ਇਕ ਹੁਸ਼ਿਆਰਪੁਰ ਦਾ ਜਵਾਨ ਵੀ ਸ਼ਾਮਲ ਸੀ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …