ਮਲਿਕ ਨੂੰ ਹੈ ਅਰੁਣ ਜੇਤਲੀ ਦਾ ਅਸ਼ੀਰਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਹਾਈਕਮਾਂਡ ਨੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੂੰ ਸੂਬਾ ਪ੍ਰਧਾਨਗੀ ਦੇ ਅਹੁਦੇ ਤੋਂ ਫਾਰਗ ਕਰਦਿਆਂ ਉਨ੍ਹਾਂ ਦੀ ਥਾਂ ‘ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਮਲਿਕ ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਆਸ਼ੀਰਵਾਦ ਹਾਸਲ ਹੈ ਜਿਸ ਕਾਰਨ ਉਹ ਪੰਜਾਬ ਭਾਜਪਾ ਦਾ ਟੀਸੀ ਦਾ ਅਹੁਦਾ ਹਾਸਲ ਕਰਨ ਵਿੱਚ ਸਫ਼ਲ ਹੋਏ। ਇਹ ਪਹਿਲੀ ਵਾਰ ਹੈ ਜਦੋਂ ਕਾਰਜਪਾਲ ਪੂਰਾ ਹੋਣ ਤੋਂ ਪਹਿਲਾਂ ਹੀ ਕਿਸੇ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾਇਆ ਗਿਆ ਹੋਵੇ। ਚੇਤੇ ਰਹੇ ਕਿ ਭਾਜਪਾ ਪ੍ਰਧਾਨ ਦਾ ਅਹੁਦੇ ‘ਤੇ ਬਣੇ ਰਹਿਣ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਇਸੇ ਦੌਰਾਨ ਵਿਜੇ ਸਾਂਪਲਾ ਨੇ ਵੀ ਸਵੇਤ ਮਲਿਕ ਨੂੰ ਵਧਾਈ ਦਿੱਤੀ ਹੈ।
Check Also
ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ …