ਮੌਜੂਦਾ ਕਮੇਟੀ ਨੇ ਪ੍ਰੋ. ਬਡੂੰਗਰ ਦੇ ਕਾਰਜਕਾਲ ਸਮੇਂ ਹੋਈਆਂ 523 ਨਿਯੁਕਤੀਆਂ ਨੂੰ ਕੀਤਾ ਰੱਦ
ਪਟਿਆਲਾ/ਬਿਊਰੋ ਨਿਊਜ਼
ਐਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਤੇ ਤਰੱਕੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਨਿਜ਼ਾਮ ਵੱਲੋਂ ਰੱਦ ਕਰਨ ਦੇ ਫ਼ੈਸਲੇ ਨੂੰ ਗਲਤ ਦੱਸਿਆ। ਮੌਜੂਦਾ ਕਮੇਟੀ ਨੇ ਪ੍ਰੋ. ਬਡੂੰਗਰ ਦੇ ਕਾਰਜਕਾਲ ‘ਚ ਹੋਈਆਂ 523 ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਹੈ। ਪ੍ਰੋ. ਬਡੂੰਗਰ ਹੋਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸ਼੍ਰੋਮਣੀ ઠਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਮੰਗ ਕੀਤੀ ਹੈ ਕਿ ਸਚਾਈ ਸਾਹਮਣੇ ਲਿਆਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦੋ ਸਾਬਕਾ ਜੱਜਾਂ ਜਾਂ ਮੌਜੂਦਾ ਸਿੱਖ ਜੱਜ ਦੀ ਕਮੇਟੀ ਤੋਂ ਮਾਮਲੇ ਦੀ ਪੜਤਾਲ ਕਰਵਾਈ ਜਾਵੇ। ਜੇਕਰ ਉਹ ਦੋਸ਼ੀ ਮਿਲਦੇ ਹਨ ਤਾਂ ਪੰਥ ਵੱਲੋਂ ਦਿੱਤੀ ਕਿਸੇ ਵੀ ਵੱਡੀ ਤੋਂ ਵੱਡੀ ਸਜ਼ਾ ਨੂੰ ਉਹ ਸਹਿਣ ਕਰਨ ਲਈ ਤਿਆਰ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗਵਾਲ ਦਾ ਕਹਿਣਾ ਹੈ ਕਿ ਨਵੇਂ ਤੌਰ ‘ਤੇ ਕੀਤੀ ਭਰਤੀ ਵਿਚ ਫਾਰਗਾਂ ਮੁਲਾਜ਼ਮਾਂ ਨੂੰ ਪਹਿਲ ਦਿੱਤੀ ਜਾਵੇਗੀ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …