Breaking News
Home / ਪੰਜਾਬ / ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਿਆ

ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਿਆ

7ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਨੇ ਅੱਜ ਕੈਬਨਿਟ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਕੀਤੇ ਹਨ। ਇਸ ਮੀਟਿੰਗ ਵਿਚ ਅਹਿਮ ਫੈਸਲਾ ਲੈਂਦਿਆਂ ਹਰਿਆਣਾ ਸਰਕਾਰ ਨੇ ਗੁੜਗਾਓਂ ਦਾ ਨਾਂ ਬਦਲ ਕੇ ‘ਗੁਰੂ ਗ੍ਰਾਮ’ ਰੱਖਣ ਦਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਮੇਵਾਤ ਜ਼ਿਲ੍ਹੇ ਦਾ ਨਾਂ ਬਦਲ ਕੇ ‘ਨੂੰਹ’ ਰੱਖਣ ਦਾ ਵੀ ਫੈਸਲਾ ਕੀਤਾ ਗਿਆ।
ਚੰਡੀਗੜ੍ਹ ਵਿਚ ਹੋਈ ਕੈਬਨਿਟ ਦੀ ਮੀਟਿੰਗ ਵਿਚ ਸਰਕਾਰ ਦੇ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੋਹਾਂ ਸ਼ਹਿਰਾਂ ਦਾ ਨਾਂ ਨਵੇਂ ਨਾਂ ਤੋਂ ਜਾਣਿਆ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚਰਖੀ ਦਾਦਰੀ, ਗੋਹਾਨਾ ਅਤੇ ਹਾਂਸੀ ਨੂੰ ਜਲਦੀ ਹੀ ਜ਼ਿਲ੍ਹੇ ਦਾ ਦਰਜਾ ਦਿੱਤਾ ਜਾ ਸਕਦਾ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …