18.8 C
Toronto
Friday, August 14, 2026
spot_img
Homeਪੰਜਾਬਆਮ ਆਦਮੀ ਪਾਰਟੀ ਵੀ ਆਈ ਦਲਿਤ ਭਾਈਚਾਰੇ ਨਾਲ

ਆਮ ਆਦਮੀ ਪਾਰਟੀ ਵੀ ਆਈ ਦਲਿਤ ਭਾਈਚਾਰੇ ਨਾਲ

ਆਮ ਆਦਮੀ ਪਾਰਟੀ ਵੀ ਆਈ ਦਲਿਤ ਭਾਈਚਾਰੇ ਨਾਲਐਸ.ਸੀ/ਐਸ.ਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਰੀਵਿਊ ਪਟੀਸ਼ਨ ਪਾਵੇ ਕੇਂਦਰ : ਡਾ. ਬਲਬੀਰ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਮੰਗ ਕੀਤੀ ਹੈ ਕਿ ਐਸਸੀ/ਐਸਟੀ ਐਕਟ ਬਾਰੇ ਸੁਪਰੀਮ ਕੋਰਟ ਦੇ ਤਾਜਾ ਫੈਸਲੇ ਖਿਲਾਫ ਕੇਂਦਰ ਸਰਕਾਰ ਰੀਵਿਊ ਪਟੀਸ਼ਨ ਦਾਇਰ ਕਰੇ ਅਤੇ ਭਵਿੱਖ ਲਈ ਇਹ ਯਕੀਨੀ ਬਣਾਵੇ ਕਿ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਡਕਰ ਵੱਲੋਂ ਲਿਖੇ ਗਏ ਸੰਵਿਧਾਨਿਕ ਮਸੌਦੇ ਦੀ ਅਸਲ ਭਾਵਨਾ ਨਾਲ ਬੇਲੋੜੀ ਛੇੜ-ਛਾੜ ਨਾ ਹੋਵੇ। ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਸਿਰਫ ਤੇ ਸਿਰਫ ਵੋਟ ਹੜਪਣ ਲਈ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਦਾਅ ‘ਤੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਠੀ-ਭਰ ਅਮੀਰ ਹੋਰ ਅਮੀਰ ਹੁੰਦੇ ਜਾ ਰਹੇ ਹਨ ਅਤੇ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ।

RELATED ARTICLES
POPULAR POSTS