22 C
Toronto
Sunday, August 30, 2026
spot_img
Homeਪੰਜਾਬਜਾਖੜ ਨੇ ਮੋਦੀ ਸਰਕਾਰ ਨੂੰ ਦੱਸਿਆ ਦਲਿਤ ਵਿਰੋਧੀ

ਜਾਖੜ ਨੇ ਮੋਦੀ ਸਰਕਾਰ ਨੂੰ ਦੱਸਿਆ ਦਲਿਤ ਵਿਰੋਧੀ

ਜਾਖੜ ਨੇ ਮੋਦੀ ਸਰਕਾਰ ਨੂੰ ਦੱਸਿਆ ਦਲਿਤ ਵਿਰੋਧੀਐਸਸੀ ਐਸਟੀ ਐਕਟ ਮਾਮਲੇ ਵਿੱਚ ਪੰਜਾਬ ਦੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੋਦੀ ਸਰਕਾਰ ‘ਤੇ ਐਸਸੀ ਅਤੇ ਐਸਟੀ ਵਿਰੋਧੀ ਹੋਣ ਦੇ ਦੋਸ਼ ਲਗਾਏ । ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਵਿੱਚ ਐਸਸੀ ਐਸਟੀ ਛੂਤ ਛਾਤ ਐਕਟ ਸਬੰਧੀ ਕੇਸ ਸਹੀ ਤਰ੍ਹਾਂ ਰੱਖ ਨਹੀਂ ਸਕੀ। ਜਿਸ ਕਾਰਨ ਸੁਪਰੀਮ ਕੋਰਟ ਨੇ ਇਸ ਕੇਸ ਦੇ ਮਾਮਲੇ ਵਿੱਚ ਦਲਿਤ ਵਿਰੋਧੀ ਫ਼ੈਸਲਾ ਸੁਣਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਸਹੀ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਪੱਖ ਵੀ ਨਹੀਂ ਰੱਖਿਆ ਅਤੇ ਵਧੀਆ ਵਕੀਲ ਵੀ ਨਹੀਂ ਕੀਤਾ । ਜਾਖੜ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਦਲਿਤਾਂ ਦੇ ਪੱਖ ਵਿੱਚ ਖੜ੍ਹਦੀ ਰਹੀ ਹੈ । ਇਸ ਮੌਕੇ ਜੰਗਲਾਤ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੋਤ, ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਅੱਧਾ ਦਰਜਨ ਵਿਧਾਇਕ ਹਾਜ਼ਰ ਸਨ ।

RELATED ARTICLES
POPULAR POSTS