Breaking News
Home / ਪੰਜਾਬ / ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪੰਜਾਬ ‘ਚ ਥਾਂ-ਥਾਂ ਪ੍ਰਦਰਸ਼ਨ

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪੰਜਾਬ ‘ਚ ਥਾਂ-ਥਾਂ ਪ੍ਰਦਰਸ਼ਨ

ਕਈ ਥਾਈਂ ਭੰਨਤੋੜ, ਸਕੂਲ, ਕਾਲਜ, ਇੰਟਰਨੈਟ ਅਤੇ ਬੱਸਾਂ ਰਹੀਆਂ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਐੱਸ.ਸੀ/ਐੱਸ.ਟੀ. ਐਕਟ ਸਬੰਧੀ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ਦੇ ਵਿਰੋਧ ਵਿਚ ਦਲਿਤ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ। ਪੰਜਾਬ ਵਿਚ ਵੀ ਇਸਦਾ ਭਰਪੂਰ ਅਸਰ ਦੇਖਣ ਨੂੰ ਮਿਲਿਆ। ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ ਅਤੇ ਕਈ ਥਾਵਾਂ ਤੋਂ ਭੰਨਤੋੜ ਦੀਆਂ ਖਬਰਾਂ ਵੀ ਮਿਲੀਆਂ ਹਨ। ਫਿਰੋਜ਼ਪੁਰ ਵਿਖੇ ਰੇਲਵੇ ਸਟੇਸ਼ਨ ‘ਤੇ ਵੀ ਭੰਨਤੋੜ ਹੋਈ ਹੈ। ਪੰਜਾਬ ਸਰਕਾਰ ਵੱਲੋਂ ਇਸ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਪਹਿਲਾਂ ਹੀ ਸਾਰੀਆਂ ਸਿੱਖਿਆ ਸੰਸਥਾਵਾਂ, ਟਰਾਂਸਪੋਰਟ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਅਤੇ ਅੱਜ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਸੀ. ਬੀ. ਐੱਸ. ਈ. ਪ੍ਰੀਖਿਆਵਾਂ ਨੂੰ ਵੀ ਅੱਗੇ ਪਾ ਦਿੱਤਾ ਗਿਆ ਸੀ। ਪੰਜਾਬ ਵਿਚ ਜ਼ਿਆਦਾਤਰ ਬਜ਼ਾਰ ਅੱਜ ਬੰਦ ਹੀ ਰਹੇ। ਸਰਕਾਰੀ ਬੱਸਾਂ ਸਮੇਤ ਇੰਟਰਨੈੱਟ, ਸਕੂਲ-ਕਾਲਜ, ਯੂਨੀਵਰਸਿਟੀਆਂ ਬੰਦ ਰਹੀਆਂ। ਪੰਜਾਬ ਵਿਚ ਵੀ ਕਈ ਥਾਵਾਂ ਤੋਂ ਭੰਨਤੋੜ ਦੀਆਂ ਖ਼ਬਰਾਂ ਆਈਆਂ ਹਨ। ਪੰਜਾਬ ਸਰਕਾਰ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …