Breaking News
Home / ਭਾਰਤ / ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਭਾਰਤ ਬੰਦ

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਭਾਰਤ ਬੰਦ

ਕਈ ਥਾਈ ਹਿੰਸਕ ਪ੍ਰਦਰਸ਼ਨ, 10 ਪ੍ਰਦਰਸ਼ਨਕਾਰੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਐਸ ਸੀ/ਐਸ ਟੀ ਐਕਟ ‘ਤੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਦਲਿਤ ਭਾਈਚਾਰੇ ਵਲੋਂ ਦਿੱਤਾ ਅੱਜ ਭਾਰਤ ਬੰਦ ਦਾ ਸੱਦਾ ਕਈ ਥਾਈਂ ਹਿੰਸਕ ਰੂਪ ਧਾਰਨ ਕਰ ਗਿਆ ਅਤੇ 10 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ। ਦੇਸ਼ ਦੇ 10 ਸੂਬਿਆਂ ਵਿਚ ਇਸਦਾ ਅਸਰ ਦੇਖਣ ਨੂੰ ਮਿਲਿਆ। ਹਿੰਸਾ ਦੇ ਚੱਲਦਿਆਂ ਮੱਧ ਪ੍ਰਦੇਸ਼ ਵਿਚ 6, ਯੂਪੀ ‘ਚ ਦੋ, ਬਿਹਾਰ ਤੇ ਰਾਜਸਥਾਨ ‘ਚ ਵੀ ਇਕ-ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ। ਬਿਹਾਰ ਦੇ ਵੈਸ਼ਾਲੀ ਵਿਚ ਪ੍ਰਦਰਸ਼ਨਕਾਰੀਆਂ ਨੇ ਇਕ ਐਂਬੂਲੈਂਸ ਨੂੰ ਰੋਕ ਦਿੱਤਾ, ਇਸ ਕਾਰਨ ਇਕ ਬੱਚੇ ਦੀ ਜਾਨ ਵੀ ਚਲੀ ਗਈ। ਰਾਜਸਥਾਨ ਅਤੇ ਮੱਧ ਪ੍ਰਦੇਸ਼ ‘ਚ ਝੜਪਾਂ ਦੌਰਾਨ 30 ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ 10 ਸੂਬਿਆਂ ਵਿਚ ਹਿੰਸਕ ਪ੍ਰਦਰਸ਼ਨ ਹੋਇਆ, ਉਥੋਂ ਦੀਆਂ 71 ਲੋਕ ਸਭਾ ਸੀਟਾਂ ਅਜਿਹੀਆਂ ਹਨ ਜਿਨ੍ਹਾਂ ‘ਤੇ ਐਸ ਸੀ/ਐਸਟੀ ਵੋਟਰਾਂ ਦਾ ਪ੍ਰਭਾਵ ਪੈਂਦਾ ਹੈ। ਦਲਿਤ ਜਥੇਬੰਦੀਆਂ ਦੀ ਮੰਗ ਹੈ ਕਿ ਜੋ ਨਿਯਮਾਂ ‘ਚ ਸੋਧ ਕੀਤੀ ਹੈ, ਉਸ ਨੂੰ ਵਾਪਸ ਲੈ ਕੇ ਐਕਟ ਨੂੰ ਪਹਿਲਾਂ ਦੀ ਤਰ੍ਹਾਂ ਲਾਗੂ ਕੀਤਾ ਜਾਵੇ। ਹੁਣ ਸੁਪਰੀਮ ਕੋਰਟ ਦੇ ਫੈਸਲੇ ਦੇ ਖਿਲਾਫ ਕੇਂਦਰ ਸਰਕਾਰ ਨੇ ਵੀ ਰੀਵਿਊ ਪਟੀਸ਼ਨ ਦਾਇਰ ਕਰ ਦਿੱਤੀ ਹੈ। ਥਾਂ-ਥਾਂ ‘ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਗਏ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …