ਭਾਰਤ ਨੇ ਅਮਰੀਕਾ ਦੇ ਇਸ ਕਦਮ ਦੀ ਕੀਤੀ ਸ਼ਲਾਘਾ
ਇਸਲਾਮਾਬਾਦ/ਬਿਊਰੋ ਨਿਊਜ਼
ਅਮਰੀਕਾ ਨੇ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਅੱਤਵਾਦੀ ਹਾਫਿਜ਼ ਸਈਦ ਨੂੰ ਕਰਾਰਾ ਝਟਕਾ ਦਿੱਤਾ ਹੈ। ਇਸੇ ਦੌਰਾਨ ਅਮਰੀਕਾ ਨੇ ਅੱਜ ਸਈਦ ਦੀ ਰਾਜਨੀਤਕ ਪਾਰਟੀ ਐਮ.ਐਮ.ਐਲ. ਨੂੰ ਵਿਦੇਸ਼ੀ ਅੱਤਵਾਦੀ ਸੰਗਠਨ ਦੀ ਸੂਚੀ ਵਿਚ ਪਾ ਦਿੱਤਾ ਹੈ।
ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਹਰ ਸੰਭਵ ਕੋਸ਼ਿਸ਼ ਕਰੇਗਾ ਕਿ ਐਮ.ਐਮ.ਐਲ. ਪਾਕਿਸਤਾਨ ਵਿਚ ਵੀ ਰਾਜਨੀਤਕ ਦਰਜਾ ਹਾਸਲ ਨਾ ਕਰੇ, ਜਦ ਤੱਕ ਉਹ ਹਿੰਸਾ ਦਾ ਰਸਤਾ ਨਾ ਤਿਆਗ ਦੇਵੇ। ਭਾਰਤ ਨੇ ਅਮਰੀਕਾ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ।
ਦੂਜੇ ਪਾਸੇ ਪਾਕਿਸਤਾਨੀ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਭਾਰਤ ਖਿਲਾਫ ਅਪਮਾਨਜਨਕ ਟਵੀਟ ਕੀਤਾ ਹੈ। ਅਫਰੀਦੀ ਨੇ ਕਿਹਾ ਕਿ ਭਾਰਤ ਕਸ਼ਮੀਰ ਵਿਚ ਬੇਗੁਨਾਹਾਂ ਦੀਆਂ ਹੱਤਿਆਵਾਂ ਕਰਵਾ ਰਿਹਾ ਹੈ। ਚੇਤੇ ਰਹੇ ਕਿ ਭਾਰਤੀ ਫੌਜ ਨੇ ਪਿਛਲੇ ਦਿਨੀਂ 13 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ, ਜਿਸ ਕਰਕੇ ਪਾਕਿਸਤਾਨ ਵਿਚ ਭੜਕਾਹਟ ਦਾ ਮਾਹੌਲ ਬਣਿਆ ਹੋਇਆ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …