ਮੰਤਰੀ ਮੰਡਲ ‘ਚ ਵਾਧੇ ਅਤੇ ਐਸ.ਟੀ.ਐਫ. ਰਿਪੋਰਟ ‘ਤੇ ਹੋਈ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਗੱਲਬਾਤ ਹੋਈ ਤੇ ਕਈ ਨਾਵਾਂ ‘ਤੇ ਵਿਚਾਰ ਵੀ ਹੋਈ।
ਜਾਣਕਾਰੀ ਮੁਤਾਬਕ ਰਾਜ ਕੁਮਾਰ ਵੇਰਕਾ, ਸੁਖਜਿੰਦਰ ਰੰਧਾਵਾ, ਰਾਣਾ ਗੁਰਮੀਤ ਸਿੰਘ ਸੋਢੀ, ਸੰਗਤ ਸਿੰਘ ਗਿਲਜੀਆਂ, ਵਿਜੇ ਇੰਦਰ ਸਿੰਗਲਾ, ਕੁਲਜੀਤ ਨਾਗਰਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਵੇਂ ਮੰਤਰੀ ਬਣ ਸਕਦੇ ਹਨ। ਇਸ ਦੇ ਨਾਲ ਕਈਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ। ਰਾਹੁਲ ਗਾਂਧੀ ਨੇ ਕੈਪਟਨ ਨਾਲ ਐਸ.ਟੀ.ਐਫ. ਰਿਪੋਰਟ ‘ਤੇ ਗੱਲਬਾਤ ਕੀਤੀ। ਕੁਝ ਵਿਧਾਇਕਾਂ ਨੇ ਰਾਹੁਲ ਕੋਲ ਇਸ ਮਾਮਲੇ ‘ਤੇ ਕੈਪਟਨ ਦੀ ਚੁੱਪੀ ‘ਤੇ ਸਵਾਲ ਚੁੱਕੇ ਸਨ। ਪੰਜਾਬ ਸਰਕਾਰ ਨੇ ਨਸ਼ਿਆਂ ਦੇ ਕਾਰੋਬਾਰ ਦੀ ਜਾਂਚ ਲਈ ਐਸਟੀਐਫ ਬਣਾਈ ਸੀ। ਐਸਟੀਐਫ ਦੀ ਮੁੱਢਲੀ ਰਿਪੋਰਟ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਸ਼ਮੂਲੀਅਤ ਸਬੰਧੀ ਅਗਲੀ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …