ਰੋਹ ‘ਚ ਆਏ ਇਲਾਕਾ ਨਿਵਾਸੀਆਂ ਨੇ ਲਗਾਏ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ
ਹੁਸ਼ਿਆਰਪੁਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਰਵਿੰਦਰ ਕੁਮਾਰ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਅੱਜ ਸਵੇਰੇ ਪਿੰਡ ਸਰਿਆਣਾ ਦੇ 24 ਸਾਲਾ ਨੌਜਵਾਨ ਅਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਲਿਆਂਦਾ ਗਿਆ। ਇੱਥੇ ਪੁਲਿਸ, ਪ੍ਰਸ਼ਾਸਨ ਤੇ ਇਲਾਕਾ ਨਿਵਾਸੀਆਂ ਨੇ ਅਰਵਿੰਦਰ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਰੋਹ ਵਿਚ ਆਏ ਲੋਕਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਾਏ।
ਚੇਤੇ ਰਹੇ ਕਿ ਮੁਕੇਰੀਆਂ ਦੇ ਪਿੰਡ ਸਰਿਆਣਾ ਦੇ ਅਰਵਿੰਦਰ ਨੇ ਐਤਵਾਰ ਨੂੰ ਸ਼ੋਪੀਆਂ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਅਰਵਿੰਦਰ ਨੂੰ ਫੌਜ ਵਿਚ ਭਰਤੀ ਹੋਇਆਂ ਅਜੇ ਛੇ ਸਾਲ ਹੀ ਹੋਏ ਸਨ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਅਰਵਿੰਦਰ ਦੇ ਪਰਿਵਾਰ ਨੂੰ ਸ਼ਹੀਦ ਫੰਡ ਵਿਚੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …