ਕਿਸਾਨਾਂ ਨੇ ਕਿਹਾ, ਕੈਪਟਨ ਅਮਰਿੰਦਰ ਸਰਕਾਰ ਵਾਅਦਿਆਂ ਤੋਂ ਭੱਜਣ ਲੱਗੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁਕੰਮਲ ਕਿਸਾਨ ਕਰਜ਼ਾ ਮਾਫ਼ੀ ਅਤੇ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੱਤ ਕਿਸਾਨ ਜਥੇਬੰਦੀਆਂ ਨੇ ਰੋਸ ਰੈਲੀ ਕੀਤੀ ।ਚੰਡੀਗੜ੍ਹ ਦੇ ਸੈਕਟਰ 25 ਦੇ ਰੈਲੀ ਮੈਦਾਨ ਵਿਚ ਇਹ ਰੈਲੀ ਕੀਤੀ ਗਈ । ਜਿਸ ਵਿੱਚ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ । ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ, ਜਿਸ ਨੂੰ ਕੈਪਟਨ ਅਮਰਿੰਦਰ ਦੇ ਓ.ਐਸ.ਡੀ. ਨੇ ਆ ਕੇ ਪ੍ਰਾਪਤ ਕੀਤਾ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਹਿਕਾਰੀ ਬੈਂਕਾਂ ਦੇ ਨਾਲ-ਨਾਲ ਵਪਾਰਕ ਬੈਂਕਾਂ, ਆੜ੍ਹਤੀਆਂ ਤੇ ਨਿੱਜੀ ਵਿੱਤੀ-ਕੰਪਨੀਆਂ ਕੋਲੋਂ ਲਏ ਕਰਜ਼ਿਆਂ ‘ਤੇ ਵੀ ਲੀਕ ਮਾਰੀ ਜਾਵੇ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਸਾਨਾਂ ਨਾਲ ਵਾਅਦੇ ਕਰਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਪਰ ਹੁਣ ਕੈਪਟਨ ਸਰਕਾਰ ਵਾਅਦੇ ਲਾਗੂ ਕਰਨ ਤੋਂ ਭੱਜ ਰਹੀ ਹੈ । ਕਿਸਾਨਾਂ ਦੀ ਮੰਗ ਸੀ ਕਿ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਸ-ਦਸ ਲੱਖ ਰੁਪਏ ਦੀ ਸਹਾਇਤਾ ਮਿਲੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …